ਬੀਬੀ ਕੁਲਦੀਪ ਕੌਰ ਟੋਹੜਾ ਸਨੋਰ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
ਪਟਿਆਲਾ/ਸਨੌਰ, 18 ਜਨਵਰੀ, 2017 : ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਕੁਲਦੀਪ ਕੌਰ ਟੋਹੜਾ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਚੜ੍ਹਤ ਦੇਖ ਕੇ ਕਾਂਗਰਸੀ ਅਤੇ ਅਕਾਲੀ ਪੂਰੀ ਤਰ੍ਹਾਂ ਬੁਖਲਾ ਚੁੱਕੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਜਿਥੇ ਉਨ੍ਹਾਂ ਦੀ ਹਲਕਾ ਸਨੌਰ ਤੋਂ ਵੱਡੀ ਜਿੱਤ ਹੋਵੇਗੀ, ਉੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਏਗੀ।
ਬੀਬੀ ਕੁਲਦੀਪ ਕੌਰ ਟੋਹੜਾ ਨੇ ਅੱਜ ਸਨੌਰ ਵਿਖੇ ਕਾਂਗਰਸ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਲ ਹੋਣ ਵਾਲੇ ਹਰਪਾਲ ਸਿੰਘ ਪਾਲਾ ਦੀ ਅਗਵਾਈ ਵਿੱਚ ਹੋਏ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹੁਣ ਜਦੋਂ ਸਾਰੇ ਕਾਂਗਰਸੀ ਵੀਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਤਾਂ ਸਾਨੂੰ ਹੁਣ ਸਪੱਸ਼ਟ ਹੋ ਗਿਆ ਹੈ ਕਿ ਇਥੇ ਵਿਰੋਧੀਆਂ ਦੀਆਂ ਜਮਾਨਤਾਂ ਜਬਤ ਹੋਣਗੀਆਂ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸਖਸ਼ੀਅਤਾਂ ਦਾ ਮੈਂ ਧੰਨਵਾਦ ਕਰਦੀ ਹਾਂ। ਅੱਜ ਸੈਂਕੜੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ।
ਇਸ ਮੌਕੇ ਹਰਪਾਲ ਸਿੰਘ ਪਾਲਾ ਅਤੇ ਹਰਦੀਪ ਜੋਸਨ ਨੇ ਆਖਿਆ ਕਿ ਕਾਂਗਰਸ ਵਿੱਚ ਉਨ੍ਹਾਂ ਦਾ ਦੱਮ ਘੁੱਟ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਤੇ ਉਹ ਆਮ ਆਦਮੀ ਪਾਰਟੀ ਨੂੰ ਸਨੌਰ ਤੋਂ ਵੱਡੀ ਜਿੱਤ ਦਵਾਉਣਗੇਂ। ਇਸ ਮੌਕੇ ਹਰਿੰਦਰਪਾਲ ਸਿੰਘ ਟੋਹੜਾ, ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ, ਇੰਦਰਜੀਤ ਸਿੰਘ ਸੰਧੂ, ਦਲਵਿੰਦਰ ਸਿੰਘ ਧੰਜੂ ਚੋਣ ਪ੍ਰਚਾਰ ਮੈਨੇਜ਼ਰ, ਸ਼ੇਰ ਸਿੰਘ ਸਾਬਕਾ ਪ੍ਰਧਾਨ, ਚਰਨਜੀਤ ਸਿੰਘ ਸਾਬਕਾ ਮੀਤ ਪ੍ਰਧਾਨ, ਸ਼ਾਮ ਸਿੰਘ ਸਨੌਰ , ਸੁਰਜੀਤ ਸਿੰਘ ਹਾਂਡਾ, ਈਸ਼ਰ ਸਿੰਘ, ਅਮਰੀਕ ਸਿੰਘ, ਤਰਸੇਮ ਸਿੰਘ ਅਤੇ ਹੋਰ ਵੀ ਨੇਤਾ ਹਾਜ਼ਰ ਸਨ।
ਸੀਨੀਅਰ ਕਾਂਗਰਸੀ ਨੇਤਾ ਬੁੱਟਾ ਸਿੰਘ ਸਨੋਰ ਨੇ ਵੀ ਫੜਿਆ ਆਪ ਦਾ ਪੱਲਾ
ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਨੇਤਾ ਬੁੱਟਾ ਸਿੰਘ ਸਨੌਰ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਅੱਜ ਇਥੇ ਬੁੱਟਾ ਸਿੰਘ ਸਨੌਰ ਆਪਣੇ ਦਰਜ਼ਨਾਂ ਸਾਥੀਆਂ ਨਾਲ ਬੀਬੀ ਕੁਲਦੀਪ ਕੌਰ ਟੋਹੜਾ ਅਤੇ ਹਰਿੰਦਰਪਾਲ ਸਿੰਘ ਟੋਹੜਾ ਦੀ ਅਗਵਾਈ ਕਬੂਲਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਬੁੱਟਾ ਸਿੰਘ ਨੇ ਆਖਿਆ ਕਿ ਉਹ ਆਮ ਆਦਮੀ ਪਾਰਟੀ ਲਈ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਕਰਨਗੇਂ।
ਬੁੱਟਾ ਸਿੰਘ ਸਨੌਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਹਰਿੰਦਰਪਾਲ ਸਿੰਘ ਟੋਹੜਾ ਅਤੇ ਬੀਬੀ ਕੁਲਦੀਪ ਕੌਰ ਟੋਹੜਾ ।