ਆਮ ਆਦਮੀ ਪਾਰਟੀ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ ਵੱਡੇ ਪੱਧਰ 'ਤੇ ਮਿਲ ਰਿਹਾ ਸਮਰਥਨ
- ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੀਟਿੰਗਾਂ ਦੇ ਦੌਰ ਜਾਰੀ
- ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਨੇ ਫੜ੍ਹਿਆ 'ਆਪ' ਦਾ ਝਾੜੂ
- 'ਆਪ' ਸਰਕਾਰ ਵਲੋਂ ਕੀਤੇ ਗਏ ਵਾਅਦੇ ਕੀਤੇ ਜਾ ਰਹੇ ਪੂਰੇ, ਰਹਿੰਦੇ ਵਾਅਦੇ ਵੀ ਛੇਤੀ ਪੂਰੇ ਕੀਤੇ ਜਾਣਗੇ: ਹਰਚੰਦ ਸਿੰਘ ਬਰਸਟ
ਜਲੰਧਰ, 8 ਮਈ 2023 : ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਕੀਤੇ ਜਾ ਰਹੇ ਧੂੰਆਂਧਾਰ ਚੋਣ ਪ੍ਰਚਾਰ ਦੌਰਾਨ ਮੀਟਿੰਗਾਂ ਦਾ ਦੌਰ ਜਾਰੀ ਹੈ। 'ਆਪ' ਦੀਆਂ ਨੀਤੀਆਂ 'ਤੇ ਮਾਨ ਸਰਕਾਰ ਦੇ ਕੰਮਾਂ ਨੂੰ ਲੈਕੇ ਹਲਕੇ ਦੇ ਲੋਕਾਂ ਦਾ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਦੇ ਲੋਕ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਅੱਜ ਜਲੰਧਰ ਹਲਕੇ ਦੇ ਭਾਰਗਵ ਕੈਂਪ ਅਤੇ ਗਾਂਧੀ ਕੈਂਪ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗਾਂ ਦੌਰਾਨ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ 'ਆਪ' ਉਮੀਦਵਾਰ ਰਿੰਕੂ ਨੂੰ ਵੱਡੀ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
ਭਾਰਗਵ ਕੈਂਪ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ 'ਆਪ' ਪੰਜਾਬ ਦੇ ਜਨਰਲ ਸਕੱਤਰ ਸਰਦਾਰ ਹਰਚੰਦ ਸਿੰਘ ਬਰਸਟ ਵਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਸ਼ੀਤਲ ਅੰਗੁਰਾਲ, ਮੋਹਿੰਦਰ ਭਗਤ, ਚੰਦਨ ਗਰੇਵਾਲ, ਕੀਮਤੀ ਲਾਲ ਭਗਤ,ਸੰਜੀਵ ਭਗਤ, ਮੋਹਿੰਦਰ ਭਗਤ, ਰੁਤੇਸ਼ ਭਗਤ,ਕਰਨ ਭਗਤ, ਰੂਬੀ ਭਗਤ, ਦੀਪੂ ਭਗਤ, ਕਾਕਾ ਭਗਤ, ਰਾਜਿੰਦਰ ਭਗਤ, ਮੰਨ ਭਗਤ ਵੀ ਹਾਜ਼ਰ ਰਹੇ।
ਇਸੇ ਤਰ੍ਹਾਂ ਸਰਦਾਰ ਬਰਸਟ ਦੀ ਅਗੁਵਾਈ ਹੇਠ ਗਾਂਧੀ ਕੈਂਪ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਡਾਕਟਰ ਹਰਬੰਸ ਘਈ, ਡਾਕਟਰ ਨਿਸ਼ਾ, ਡਾਕਟਰ ਦੀਪਕ ਮਲਹੋਤਰਾ ਅਤੇ ਬੌਬੀ ਢੱਲ ਮੌਜੂਦ ਸਨ।
ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲਈ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਗਾਂਧੀ ਕੈਂਪ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਨੌਜਵਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਵਿੱਚ ਸੁਨੀਲ, ਆਸ਼ੂ, ਸਰਬਜੀਤ, ਵੰਸ਼, ਵਿਸ਼ਾਲ, ਵਿਨੋਦ, ਸਿਕੰਦਰ, ਸੋਨੀਆ, ਸਾਨਵੀਂ ' 'ਤੇ ਵੱਡੀ ਗਿਣਤੀ ਵਿੱਚ ਹੋਰ ਨੌਜਵਾਨ ਮੌਜੂਦ ਸਨ।
ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਭਾਰਗਵ ਕੈਂਪ ਅਤੇ ਗਾਂਧੀ ਨਗਰ ਵਿਖੇ ਕੀਤੀਆਂ ਗਈਆਂ ਵੱਖ ਵੱਖ ਮੀਟਿੰਗਾਂ ਦੌਰਾਨ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਉਥੇ ਮੌਜੂਦ ਹੋਰ 'ਆਪ' ਆਗੂਆਂ ਨੇ ਸੰਬੋਧਨ ਕੀਤਾ ਅਤੇ ਸੂਬੇ ਵਿੱਚ ਮਾਨ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਬਾਰੇ ਚਾਨਣਾ ਪਾਇਆ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਵੇਂ ਪਿਛਲੀਆਂ ਸਰਕਾਰ ਪੰਜਾਬ ਦਾ ਘਾਣ ਕਰਦਿਆਂ ਆ ਰਹੀਆਂ ਹਨ ਅਤੇ ਨਫ਼ਰਤ ਦੀ ਰਾਜਨੀਤੀ ਫੈਲਾ ਕੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਦਾ ਕੰਮ ਕਰਦੀਆਂ ਆ ਰਹੀਆਂ ਸਨ। ਉਨ੍ਹਾਂ ਕਿਹਾ ਇਨ੍ਹਾਂ ਪੁਰਾਣੀਆਂ 'ਤੇ ਰਿਵਾਇਤੀ ਪਾਰਟੀਆਂ ਦੇ ਦਿਲਾਂ ਵਿੱਚ ਸੂਬੇ ਦੇ ਲੋਕਾਂ ਪ੍ਰਤੀ ਕੋਈ ਹਰਦਰਦੀ ਦੀ ਭਾਵਨਾ ਨਹੀਂ ਹੈ ਅਤੇ ਇਨ੍ਹਾਂ ਨੇ ਨਾ ਹੀ ਲੋਕਾਂ ਲਈ ਕੋਈ ਭਲਾਈ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ 1 ਸਾਲ ਪਹਿਲਾ ਸੂਬੇ ਦੇ ਲੋਕਾਂ ਦੀ ਆਪਣੀ ਸਰਕਾਰ ਬਣੀ ਹੈ, ਜਿਸ ਵਿਚ ਸੂਬੇ ਦੀ ਮਾਲੀ ਹਾਲਤ ਨੂੰ ਸੁਧਾਰਨ ਅਤੇ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲਿਜਾਣ ਵਾਲੀਆਂ ਨਵੀਆਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
'ਆਪ' ਪੰਜਾਬ ਦੇ ਜਨਰਲ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ ਆਦਮੀ ਪਾਰਟੀ ਨੇ ਜਿਹੜੇ 5 ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ 4 ਵਾਅਦੇ ਪਹਿਲੇ ਸਾਲ ਪੂਰੇ ਹੋਏ ਹਨ 'ਤੇ ਇਕ ਵਾਅਦਾ ਜਿਹੜਾ ਭੈਣਾ ਨੂੰ 1000 ਰੁਪਏ ਪ੍ਰਤੀ ਮਹੀਨਾ ਮੁਹਈਆ ਕਰਵਾਏ ਜਾਣ ਦਾ ਹੈ, ਉਹ ਵੀ ਬਹੁਤ ਜਲਦ ਪੂਰਾ ਕੀਤਾ ਜਾ ਰਿਹਾ ਹੈ। ਸਰਦਾਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸੂਬੇ ਨੂੰ ਕੇਵਲ 'ਆਪ' ਦੀ ਸਰਕਾਰ ਹੀ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਆਉਣ ਵਾਲੀ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੱਧ ਚੜ੍ਹ ਕੇ ਵੋਟਾਂ ਪਾਕੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਮਯਾਬ ਬਣਾਉਣ ਲਈ ਅਪੀਲ਼ ਕੀਤੀ।