← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 29 ਜੂਨ 2020: ਆਮ ਆਦਮੀ ਪਾਰਟੀ (ਆਪ) ਹਲਕਾ ਬਠਿੰਡਾ ਸ਼ਹਿਰੀ ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦੀ ਹਮਾਇਤ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ। ਆਮ ਆਦਮੀ ਪਾਰਟੀ ਹਲਕਾ ਬਠਿੰਡਾ ਸ਼ਹਿਰੀ ਦੇ੍ ਪ੍ਧਾਨ ਅਮਿ੍ਰਤ ਲਾਲ ਅਗਰਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ। ਉਨਾਂ ਆਖਿਆ ਕਿ ਆਲ ਪਾਰਟੀ ਮੀਟਿੰਗ ਵਿੱਚ ਵੀ ਇਸੇ ਕੁਰਸੀ ਖਾਤਰ ਸੁਖਬੀਰ ਬਾਦਲ ਨੇ ਕਿਸਾਨਾਂ ਦੇ ਹੱਕ ’ਚ ਖਲੋਣ ਦੀ ਥਾਂ ਮੋਦੀ ਸਰਕਾਰ ਦੀ ਵਕਾਲਤ ਕੀਤੀ ਜਿਸ ਦੀ ਪਾਰਟੀ ਨਿਖੇਧੀ ਕਰਦੀ ਹੈ। ਉਨਾਂ ਆਖਿਆ ਕਿ ਆਲ ਪਾਰਟੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਇਸ ਕਾਨੂੰਨ ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਕੋਲ ਆਪਣਾ ਪੱਖ ਰੱਖਣ ਦੇ ਹੱਕ ਵਿੱਚ ਸਨ ਜਦੋਂਕਿ ਅਕਾਲੀ ਦਲ ਦਾ ਰਵੱਈਆ ਕਿਸਾਨ ਤੇ ਖੇਤੀ ਵਿਰੋਧੀ ਰਿਹਾ ਜੋਕਿ ਹੁਣ ਤੱਕ ਆਪਣੀ ਪਾਰਟੀ ਨੂੰ ਕਿਸਾਨੀਂ ਦਾ ਸਭ ਤੋਂ ਵੱਡਾ ਮਸੀਹਾ ਦੱਸਦਾ ਆਇਆ ਹੈ। ਅਗਰਵਾਲ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੁਰਸੀ ਤੋਂ ਪੰਜਾਬ ਵਾਰ ਦਿੱਤਾ ਹੈ ਤੇ ਅਕਾਲੀ ਦਲ ਦੀ ਚੁੱਪੀ ਇਸ ਗੱਲ ਦੀ ਪ੍ਰਤੱਖ ਗਵਾਹ ਹੈ। ਉਨਾਂ ਆਖਿਆ ਕਿ ਅਕਾਲੀ ਦਲ ਨੂੰ ਹੁਣ ਖੇਤੀ ਆਰਡੀਨੈਂਸਾਂ ਸਬੰਧੀ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਦੀ ਕਿਸਾਨੀ ਦੀ ਹੋਂਦ ਨੂੰ ਖਤਰਾ ਹੈ ਜਿਸ ਨੂੰ ਦੇਖਦਿਆਂ ਆਪ ਕਿਸਾਨਾਂ ਦੀ ਲੜਾਂਈ ਲੜੇਗੀ। ਉਨਾਂ ਚਿੰਤਾ ਜਤਾਈ ਕਿ ਜੇਕਮਰ ਇਹ ਆਰਡੀਨੈਂਸ ਲਾਗੂ ਹੋ ਗਏ ਤਾਂ ਸਮੁੱਚਾ ਖੇਤੀ ਢਾਂਚਾ ,ਮੰਡੀਕਰਨ ਪੰਬਧ ਤਹਿਸ ਨਹਿਸ ਹੋ ਜਾਣਗੇ। ਉਨਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਡਿੱਗ ਰਹੀਆਂ ਹਨ ਜਦੋਂ ਕਿ ਕੇਂਦਰ ਵੱਲੋਂ ਲਗਾਤਾਰ ਤੇਲ ਦੇ ਭਾਅ ਵਧਾਏ ਜਾ ਰਹੇ ਹਨ ਜਿਸ ਨਾਂਲ ਆਮ ਆਦਮੀ ਨੂੰ ਵੱਡੀ ਮਾਰ ਪਈ ਹੈ ਅਤੇ ਕਰਜੇ ਦੀ ਮਾਰ ਹੇਠ ਆਏ ਕਿਸਾਨ ਆਰਥਿਕ ਪੱਖ ਤੋਂ ਰਗੜੇ ਗਏ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਤੋਂ ਲੋਕਾਂ ਨੂੰ ਜਾਣੂ ਕਰਾਇਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕੇਂਦਰੀ ਭਾਈਵਾਲ ਵਜੋਂ ਬੇਪਰਦ ਕੀਤਾ ਜਾਵੇਗਾ। ਇਸ ਮੌਕੇ ਜਿਲਾ ਪ੍ਰਧਾਨ ਨਵਦੀਪ ਜੀਦਾ, ਬੁਲਾਰਾ ਨੀਲ ਗਰਗ ਅਤੇ ਹਰਜਿੰਦਰ ਕੌਰ ਆਦਿ ਹਾਜ਼ਰ ਸਨ।
Total Responses : 267