← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 9 ਅਗਸਤ 2020 - ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਕਰੋਨਾ ਮਰੀਜਾਂ ਦੀ ਦੇਖਭਾਲ ਸਬੰਧੀ ਕੀਤੇ ਜਾਦੇ ਦਾਅਵਿਆਂ ਨੂੰ ਫੇਲ੍ਹ ਕਰਾਰ ਦਿੱਤਾ ਹੈ। ਮੈਰੀਟੋਰੀਅਸ ਸਕੂਲ ਵਿੱਚ ਬਣੇ ਆਈਸੋਲੇਸ਼ਨ ਵਾਰਡ ਵਿੱਚ ਖਾਣਾ ਨਾ ਮਿਲਣ ਤੋਂ ਦੁਖੀ ਹੋ ਕੇ ਹੰਗਾਮਾ ਕਰਨ ਵਾਲੇ ਮਰੀਜਾਂ ਦੇ ਹਵਾਲੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਕਿਹਾ ਕਿ ਕੈਪਟਨ ਸਰਕਾਰ ਹਵਾਈ ਜੁਮਲਿਆਂ ਨਾਲ ਹੀ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਕਰ ਰਹੀ ਹੈ ਜਦਕਿ ਜਮੀਨੀ ਹਾਲਾਤ ਇਹ ਹਨ ਕਿ ਕਰੋਨਾ ਮਰੀਜ਼ ਆਈਸੋਲੇਸ਼ਨ ਵਾਰਡਾਂ ਅੰਦਰ ਤੰਗ ਪ੍ਰੇਸ਼ਾਨ ਹੋ ਰਹੇ ਹਨ ਅਤੇ ਮਰੀਜ਼ਾਂ ਨੂੰ ਸਮੇਂ ਤੇ ਰੋਟੀ ਤੱਕ ਨਸੀਬ ਨਹੀਂ ਹੋ ਰਹੀ। ਗਰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਆਵਿਆਂ ਦੀ ਤਿੰਖੀ ਨੁਕਤਾਚੀਨੀ ਕਰਦਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿਹਤ ਸਹੂਲਤਾਂ ਫੇਲ ਹੋ ਚੁੱਕੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਕੋਰੋਨਾ ਮਰੀਜ਼ਾਂ ਨੂੰ ਖਾਣਾ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਤੇ ਨਿਰਭਰ ਹੈ ਜੋ ਕਿ ਕੋਰੋਨਾ ਪੀੜਤਾਂ ਨੂੰ ਰੋਟੀ ਪਹੁੰਚਾ ਰਹੀਆਂ ਹਲ। ਉਨ੍ਹਾਂ ਮੰਗ ਕੀਤੀ ਕਿ ਬਠਿੰਡਾ ਜ਼ਿਲ੍ਹੇ ਅੰਦਰ ਬਣੇ ਆਈਸੋਲੇਸ਼ਨ ਵਾਰਡਾਂ ਵਿੱਚ ਮੁੱਢਲੀਆਂ ਸਹੂਲਤਾਂ ਲਈ ਕੈਪਟਨ ਸਰਕਾਰ ਠੋਸ ਪ੍ਰਬੰਧ ਕਰੇ।
Total Responses : 267