ਕੁਲਵੰਤ ਸਿੰਘ ਬੱਬੂ
ਰਾਜਪੁਰਾ 13 ਅਪ੍ਰੈਲ 2020 : ਆਰੀਅਨਜ਼ ਗਰੁੱਪ ਆਫ਼ ਕਾਲਿਜਜ਼ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਨਾਲ ਲੜਨ ਦੇ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਇੱਕ ਲੱਖ ਰੁਪਏ ਦਾ ਦਾਨ ਦਿੱਤਾ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਇੱਕ ਲੱਖ ਰੁਪਏ ਦਾ ਚੈਕ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੂੰ ਸੌਪਿਆ।
ਕਟਾਰੀਆ ਨੇ ਕਿਹਾ ਕਿ ਹਾਲਾਂਕਿ ਪੰਜਾਬ ਦੇ ਕਾਲੇਜ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਪ੍ਰੰਤੂ ਕੋਰੋਨਾ ਵਾਇਰਸ ਦਾ ਸੰਕਟ ਇਸ ਤੋ ਜਿਆਦਾ ਗੰਭੀਰ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਅਸੀ ਸਰਕਾਰ ਦੇ ਨਾਲ ਹਾਂ। ਕਟਾਰੀਆ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਦੀ ਪਹਿਲ ਤੇ ਜਲਦੀ ਹੀ ਪਟਿਆਲੇ ਜ਼ਿਲੇ ਦੇ ਕਾਲਜਾਂ ਦੀ ਇੱਕ ਬੈਠਕ ਕੀਤੀ ਜਾਵੇਗੀ ਜਿਸ ਵਿੱਚ ਕਰੋਨਾ ਦੀ ਮਹਾਂਮਾਰੀ ਨਾਲ ਲੜਨ ਲਈ ਕਾਲਜ ਦੇ ਹੋਸਟਲਾਂ ਨੂੰ ਆਈਸੋਲੇਸ਼ਨ ਵਾਰਡ ਦੇ ਰੂਪ ਵਿੱਚ ਸਥਾਪਿਤ ਕੀਤਾ ਜਾਵੇਗਾ। ਲੋੜ ਪੈਣ ਤੇ ਇਹਨਾਂ ਹੋਸਟਲਾਂ ਦੀ ਵਰਤੋ ਕੋਰੋਨਾ ਸੰਬੰਧਿਤ ਕੇਸਾਂ ਨੂੰ ਆਈਸੋਲੇਟ ਕਰਨ ਲਈ ਵੀ ਕੀਤੀ ਜਾਵੇਗੀ।
ਆਰੀਅਨਜ਼ ਗਰੁੱਪ ਆਫ ਕਾਲਜਿਜ਼ ਦੇ ਇੰਜਨੀਅਰਿੰਗ, ਮੈਨੇਜਮੈਟ, ਫਾਰਮੇਸੀ, ਲਾਅ, ਐਗਰੀਕਲਚਰ, ਨਰਸਿੰਗ, ਪੋਲੀਟੈਕਨਿਕ, ਅੇਜੁਕੇਸ਼ਨ ਆਦਿ ਕਾਲਜਾਂ ਦੇ ਟੀਚਿੰਗ ਸਟਾਫ ਨੇ ਮੈਨੇਜਮੈਟ ਦੇ ਨਾਲ ਮਿਲ ਕੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਲੜਨ ਲਈ ਆਪਣੀ ਇੱਕ ਦਿਨ ਦੀ ਸੈਲਰੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦਿੱਤੀ।
ਸ੍ਰੀ ਅਮਿਤ ਕੁਮਾਰ ਨੇ ਆਰੀਅਨਜ਼ ਗਰੁੱਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਇਸ ਮੁਸ਼ਕਿਲ ਦੀ ਘੜੀ ਵਿੱਚ ਵੱਧ ਤੋ ਵੱਧ ਸਹਿਯੋਗ ਕਰਨਾ ਚਾਹੀਦਾ ਹੈ।