← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ 29 ਜੂਨ 2020: ਅੱਜ ਆਲ ਇੰਡੀਆ ਖੱਤਰੀ ਸਭਾ ਦੇ ਰਾਸ਼ਟਰੀ ਪ੍ਰਧਾਨ ਨਰੇਸ਼ ਸਹਿਗਲ ਦੀ ਪ੍ਰਧਾਨਗੀ ਹੇਠ ਆਈ.ਜੀ. ਪੁਲਿਸ ਡਾ.ਕੋਸਤੁਭ ਸ਼ਰਮਾ ਆਈ.ਪੀ.ਐਸ. ਨੂੰ ਵਫ਼ਦ ਮਿਲਿਆ। ਇਸ ਮੌਕੇ ਖੱਤਰੀ ਸਭਾ ਦੇ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਪੁਲਿਸ ਵੱਲੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਨੂੰ ਤੁੰਰਤ ਲਾਗੂ ਕਰਨ ਲਈ ਆਈ.ਜੀ. ਪੁਲਿਸ ਡਾ.ਕੋਸਤੁਭ ਸ਼ਰਮਾ ਨੂੰ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਅਤੇ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਜਿੰਨ੍ਹਾਂ ਦਿਨ ਰਾਤ ਇਕ ਕਰਕੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਯਕੀਨੀ ਬਨਾਉਣ ਦੇ ਉਪਰਾਲੇ ਕੀਤੇ। ਜਿਸ ਲਈ ਕਰੋਨਾ ਯੋਧਾ ਦੇ ਤੌਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾਂ ਦੇ ਆਗੂਆਂ ਨੇ ਨਵੇਂ ਆਏ ਆਈ.ਜੀ.ਪੁਲਿਸ ਨੂੰ ਜੀ ਆਇਆ ਕਹਿੰਦਿਆਂ ਖੁਸ਼ੀ ਜ਼ਾਹਰ ਕਰਦੇ ਹੋਏ ਇਹ ਵੀ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਆਈ.ਜੀ. ਪੁਲਿਸ ਡਾ.ਕੋਸਤੁਭ ਸ਼ਰਮਾ ਜੀ ਤੋਂ ਬਹੁਤ ਉਮੀਦਾਂ ਹਨ ਲਾਕਡਾਊਨ ਦੌਰਾਨ ਰੁਕੇ ਹੋਏ ਲੋਕਾਂ ਦੇ ਕੰਮਾਂ 'ਚ ਤੇਜ਼ੀ ਲਿਆਉਣਗੇ ਅਤੇ ਲੋਕਾਂ ਦੀ ਸਮੱਸਿਆਵਾਂ ਨੂੰ ਹੱਲ ਕਰਨਗੇ। ਰੇਂਜ ਅਤੇ ਜਿਲ੍ਹੇ ਨੂੰ ਨਸ਼ਾ ਮੁਕਤ ਬਣਾਉਨਗੇ। ਇਸ ਮੌਕੇ ਨਰੇਸ਼ ਸਹਿਗਲ ਤੋਂ ਬਿਨਾਂ ਖੱਤਰੀ ਸਭਾ ਦੇ ਯੂਥ ਆਗੂ ਅਤੇ ਲਾਅ ਦੇ ਸਟੂਡੈਂਟ ਚੇਤਨ ਸਹਿਗਲ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ। ਇਥੇ ਇਹ ਵਰਣਨਯੋਗ ਹੈ ਕਿ ਆਲ ਇੰਡੀਆ ਖੱਤਰੀ ਸਭਾ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀ, ਪੁਲਿਸ ਅਫਸਰਾਂ ਅਤੇ ਡਾਕਟਰਾਂ ਸਮੇਤ 23 ਅਫ਼ਸਰਾਂ ਅਤੇ ਜਿਲ੍ਹੇ ਦੇ 19 ਪੱਤਰਕਾਰਾਂ ਨੂੰ ਵੀ ਸਨਮਾਨਿਤ ਕੀਤਾ ਜਿੰਨ੍ਹਾਂ ਨੇ ਆਪਣੀਆਂ ਜਾਨਾਂ ਨੂੰ ਜੌਖਮ 'ਚ ਪਾ ਕੇ ਕਰੋਨਾ ਵਾਇਰਸ ਦੇ ਚੱਲਦਿਆਂ ਲੋਕਾਂ ਦੀ ਸੇਵਾ ਕੀਤੀ। ਇਸੇ ਤਰ੍ਹਾਂ ਖੱਤਰੀ ਸਭਾ ਨੇ ਨਰੇਸ਼ ਕੁਮਾਰ ਸਹਿਗਲ ਦੀ ਪ੍ਰਧਾਨਗੀ ਹੇਠ ਲਾਕਡਾਊਨ ਕਰਫ਼ਿਊ ਦੌਰਾਨ 200 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਕਰਿਆਨਾ ਰਾਸ਼ਨ ਅਤੇ ਫਲ-ਫਰੂਟ ਵੰਡਿਆਂ ਅਤੇ ਵੱਡੀ ਗਿਣਤੀ ਵਿਚ ਜਨਤਕ ਥਾਵਾਂ ਤੇ ਸੈਨੇਟਾਈਜ਼, ਮਾਸਕ ਅਤੇ ਦਸਤਾਨੇ ਵੀ ਤਕਸੀਮ ਕੀਤੇ ਗਏ ਅਤੇ ਅਜਿਹੇ ਸਮਾਜ ਭਲਾਈ ਉਪਰਾਲੇ ਅਜੇ ਵੀ ਜਾਰੀ ਹਨ।
Total Responses : 267