ਆਲ ਇੰਡੀਆ ਜੱਟ ਮਹਾਂਸਭਾ ਨੇ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਮਨਾਈ ਲੋਹੜੀ
ਚੰਡੀਗੜ੍ਹ, 13 ਜਨਵਰੀ, 2021 : ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਸਟੇਟ ਇਕਾਈ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਅਗਵਾਈ ਹੇਠ ਅੱਜ ਲੋਹੜੀ ਮੌਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਬਡਹੇੜੀ ਨੇ ਕਿਹਾ ਕਿ ਪੰਜਾਬ ਸਮੇਤ ਸਮੁੱਚੇ ਭਾਰਤ ਦੇ ਕਿਸਾਨਾਂ ਹੀ ਨਹੀਂ, ਸਗੋਂ ਆਮ ਲੋਕਾਂ ’ਚ ਵੀ ਨਵੇਂ ਖੇਤੀ ਕਾਨੂੰਨਾਂ ਪ੍ਰਤੀ ਡਾਢਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਛੇਤੀ ਤੋਂ ਛੇਤੀ ਇਨ੍ਹਾਂ ਨਵੇਂ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ।
ਲੋਹੜੀ ਦੇ ਤਿਉਹਾਰ ਮੌਕੇ ਹੋਈ ਅੱਜ ਦੀ ਵਿਸ਼ੇਸ਼ ਇਕੱਤਰਤਾ ’ਚ ਆੱਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਕਜਹੇੜੀ, ਚੰਡੀਗੜ੍ਹ ਸ਼ਹਿਰੀ ਇਕਾਈ ਦੇ ਪ੍ਰਧਾਨ ਭਵਜੀਤ ਕੌਰ ਭੁੱਲਰ, ਚੰਡੀਗੜ੍ਹ ਇਕਾਈ ਦੇ ਮਹਿਲਾ ਵਿੰਗ ਦੇ ਪ੍ਰਧਾਨ ਗੁਰਤੇਜ ਕੌਰ ਸਿੱਧੂ, ਜਨਰਲ ਸਕੱਤਰ – ਚੰਡੀਗੜ੍ਹ ਜੁਗਰਾਜ ਸਿੰਘ ਮਾਨ, ਹੋਰ ਅਹੁਦੇਦਾਰ ਤੇ ਕਾਰਕੁੰਨ ਵੀ ਮੌਜੂਦ ਸਨ।