ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ 'ਮਾਝੇ ਦੇ ਜਰਨੈਲ' ਦਾ ਸਹਿਯੋਗ ਮਿਲਿਆ
ਚੰਡੀਗੜ 12 ਮਈ, 2020: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਮੰਗਲਵਾਰ ਨੂੰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ, ਸੰਸਥਾਂ ਦੇ ਮੁੱਖ ਸਰਪ੍ਰਸਤ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ 31 ਮੈਂਬਰੀ ਕਮੇਟੀ ਵਿਚੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ।
ਇੱਥੇ ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਸਮਰਪਿਤ ਅਤੇ ਮਿਹਨਤੀ ਲੋਕਾਂ ਸਮੇਤ ਨੇਤਾਵਾਂ ਅਤੇ ਸੰਸਥਾਂ ਦੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਨਾਲ ਮਾਣ ਬਖਸ਼ਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਮਾਝੇ ਦੇ ਜਰਨੈਲ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਯੋਗ ਅਗਵਾਈ ਹੇਠ ਆਪਣੀਆਂ ਰਾਜਨੀਤਕ ਸਰਗਰਮੀਆਂ ਅਤੇ ਗਤੀਵਿਧੀਆਂ ਨੂੰ ਜਾਰੀ ਰੱਖਿਆ ਜਾਵੇਗਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਅਹੁਦੇਦਾਰਾਂ ਦਾ ਵੇਰਵਾ ਇਸ ਪ੍ਰਕਾਰ ਹੈ: -
ਐਡਵੋਕੇਟ ਪਰਮਿੰਦਰ ਸਿੰਘ ਢੀਂਗੜਾ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਨਾਲ ਨਾਲ ਕਾਨੂੰਨੀ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦਕਿ ਗਗਨਦੀਪ ਸਿੰਘ ਰਿਆੜ ਨੂੰ ਮੀਤ ਪ੍ਰਧਾਨ ਅਤੇ ਪ੍ਰਭਜੋਤ ਸਿੰਘ ਫਰੀਦਕੋਟ ਨੂੰ ਸਕੱਤਰ-ਜਨਰਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਲਬੀਰ ਸਿੰਘ ਕੁਠਾਲਾ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਮੁਹਾਲੀ, ਬਲਜੀਤ ਸਿੰਘ ਜਮਸ਼ੇਦਪੁਰ ਨੂੰ ਸੰਸਥਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਜਵੰਤ ਸਿੰਘ ਭੰਗੂ, ਭਾਈ ਭਗਵਾਨ ਸਿੰਘ ਖੋਜੀ, ਭਾਈ ਹਰਦਿੱਤ ਸਿੰਘ ਖਰੜ, ਸਤਨਾਮ ਸਿੰਘ ਗੰਭੀਰ ਅਤੇ ਇੰਦਰਜੀਤ ਸਿੰਘ ਰੀਠਖੇੜੀ - ਸਾਰੇ ਹੀ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ ਅਤੇ ਬਲਜਿੰਦਰ ਸਿੰਘ ਸ਼ੇਰਾ ਅਤੇ ਸੁਖਵਿੰਦਰ ਸਿੰਘ ਦੀਨਾਨਗਰ ਨੂੰ ਸੰਸਥਾ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਸ੍ਰ.ਜੈਮਲ ਸਿੰਘ ਭਿੰਡਰ, ਤਰਨਜੀਤ ਸਿੰਘ ਖਲੀਫ਼ੇਵਾਲ, ਦਿਲਬਾਗ ਸਿੰਘ ਭੱਟੀ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਰਾਜਪੁਰਾ, ਜਤਿੰਦਰ ਸਿੰਘ ਖਾਲਸਾ, ਗੁਰਸ਼ਰਨ ਸਿੰਘ, ਇੰਦਰਜੀਤ ਸਿੰਘ ਸਰਾਓ ਅਤੇ ਬੂਟਾ ਸਿੰਘ ਭੁੱਲਰ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਗੁਰਮੁਖ ਸਿੰਘ ਸੰਧੂ, ਡਾ.ਕਰਾਜ ਸਿੰਘ, ਧਰਮ ਸਿੰਘ ਵਾਲਾ, ਬਲਬੀਰ ਸਿੰਘ ਫੁਗਲਾਣਾ, ਪਰਮਜੀਤ ਸਿੰਘ ਤਨੇਲ, ਸ਼ਮਸ਼ੇਰ ਸਿੰਘ ਮਿਸ਼ਰਪੁਰਨ ਅਤੇ ਹਰਭਿੰਦਰ ਸਿੰਘ ਸੰਧੂ ਨੂੰ ਵਿਸ਼ੇਸ਼ ਇਨਵਾਇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਬਹੁਤ ਥੋੜੇ ਸਮੇਂ ਵਿੱਚ ਹਰ ਇੱਕ ਜ਼ਿਲ੍ਹੇ ਦੇ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਜਾਵੇਗੀ ਅਤੇ ਇਸਦੇ ਨਾਲ ਹੀ ਇੱਕ ਮਹਿਲਾ ਵਿੰਗ ਵੀ ਗਠਿਤ ਕੀਤੀ ਜਾਵੇਗਾ। ਉਨ੍ਹਾਂ ਇਸ ਗੱਲ ਤੇ ਵੀ ਰੋਸ਼ਨੀ ਪਾਈ ਕਿ ਕੋਵਿਡ -19 ਮਹਾਂਮਾਰੀ ਦੇ ਪ੍ਰਕੋਪ ਦਾ ਇੱਕ ਵਿਸ਼ਵਵਿਆਪੀ ਪ੍ਰਭਾਵ ਪਿਆ ਹੈ ਜਿਸ ਨੇ ਮਨੁੱਖੀ ਜੀਵਨ ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਹੈ ਪਰ ਜਿਵੇਂ ਹੀ ਹਾਲਾਤ ਆਮ ਵਾਂਗ ਬਦਲਦੇ ਹਨ ਤਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਬਾਕੀ ਦੀ ਸੰਸਥਾਵਾਂ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਦੇਵੇਗੀ।