ਆਸ਼ਾਦੀਪ ਵੈਲਫੇਅਰ ਸੋਸਾਇਟੀ ਤੇ ਐਨ.ਆਰ.ਆਈ. ਸੰਜੀਪ ਸੋਨੀ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਪਲਸ ਆਕਸੀਮੀਟਰ ਕੀਤੇ ਭੇਟ
ਹੁਸ਼ਿਆਰਪੁਰ, 7 ਮਈ 2021 - ਆਸ਼ਾਦੀਪ ਵੈਲਫੇਅਰ ਸੋਸਾਇਟੀ ਤੇ ਐਨ.ਆਰ.ਆਈ. ਸੰਦੀਪ ਸੋਨੀ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 62 ਪਲਸ ਆਕਸੀਮੀਟਰ ਭੇਟ ਕੀਤੇ ਗਏ। ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੂੰ ਇਹ ਸਮੱਗਰੀ ਭੇਟ ਕਰਦੇ ਹੋਏ ਸੋਸਾਇਟੀ ਦੇ ਮੈਂਬਰ ਤਰਨਜੀਤ ਸਿੰਘ, ਇੰਜੀ: ਮਲਕੀਅਤ ਸਿੰਘ ਮਹੇੜੂ, ਪਰਮਜੀਤ ਸਿੰਘ ਸਚਦੇਵਾ, ਹਰਬੰਸ ਸਿੰਘ, ਰਾਮਮੂਰਤੀ ਸ਼ਰਮਾ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਸੋਸਾਇਟੀ ਨੂੰ ਇਸ ਤਰ੍ਹਾਂ ਸਹਿਯੋਗ ਦਿੰਦੇ ਰਹਿਣਗੇ। ਇਸ ਦੌਰਾਨ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਅਧਿਕਾਰੀਆਂ ਨੇ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੀ ਇਮਾਰਤ ਜਿਸ ਵਿੱਚ 30 ਕਮਰੇ ਤੇ 50 ਬੈਡ ਹਨ, ਨੂੰ ਕੋਵਿਡ ਦੇ ਮਰੀਜਾਂ ਦੇ ਪ੍ਰਯੋਗ ਲਈ ਪੇਸ਼ਕਸ਼ ਕੀਤੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਆਸ਼ਾਦੀਪ ਸੋਸਾਇਟੀ ਅਤੇ ਹੋਰ ਦਾਨੀ ਸੱਜਣਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਗਈ ਸਹਾਇਤਾ ਨਾਲ ਜ਼ਿਲ੍ਹਾ ਰੈਡ ਕਰਾਸ ਜ਼ਰੂਰਤਮੰਦਾਂ ਤੱਕ ਮਦਦ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੁਸ਼ਕਲ ਦੌਰ ਵਿੱਚ ਉਨ੍ਹਾਂ ਵਲੋਂ ਦਿੱਤੇ ਗਏ ਆਕਸੀਮੀਟਰ ਕੋਵਿਡ ਪਾਜੀਟਿਵ ਮਰੀਜ਼ਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੋਣਗੇ।
ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਜ਼ਿਲ੍ਹੇ ਦੇ ਸਮਾਜ ਸੇਵਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰਫਿਊ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਨੂੰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਨ ਸਬੰਧੀ ਸੋਸਾਇਟੀ ਦੇ ਐਚ.ਡੀ.ਐਫ.ਸੀ. ਬੈਂਕ ਦੇ ਚਾਲੂ ਖਾਤਾ ਨੰਬਰ 50100309716962 (ਆਈ.ਐਫ.ਐਸ.ਸੀ. ਕੋਡ-ਐਚ ਡੀ ਐਫ ਸੀ ਕੋਡ0000229~ ਜਾਂ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਦੇ ਫੋਨ ਨੰਬਰ 01882-221071 ਜਾਂ ਡਿਸਟ੍ਰਿਕਟ ਰੈਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਫੇਸਬੁੱਕ ਪੇਜ ਰਾਹੀਂ ਸੰਪਰਕ ਕਰਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਇਸ ਮੁਕਸ਼ਕਲ ਦੌਰ ਵਿੱਚ ਵੱਧ ਤੋਂ ਵੱਧ ਜ਼ਰੂਰਤਮੰਦਾਂ ਦੀ ਮਦਦ ਕੀਤੀ ਜਾ ਸਕੇ।