- ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦੈ-ਐਸ.ਡੀ.ਐਮ. ਅਹਿਮਦਗੜ੍ਹ
ਅਹਿਮਦਗੜ੍ਹ, 11 ਅਪ੍ਰੈਲ 2020 - ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਅਹਿਮਦਗੜ੍ਹ ਵੱਲੋਂ ਅਹਿਮਦਗੜ੍ਹ ਸਬ ਡਵੀਜ਼ਨ ਵਿਚ ਕੀਤੇ ਗਏ ਇਕ ਦਿਨ ਦੇ ਮੁਕੰਮਲ ਲਾਕਡਾਊਨ ਨੂੰ ਸ਼ਹਿਰ ਵਾਸੀਆਂ ਨੇ ਆਪਣੇ ਆਪਣੇ ਘਰਾਂ ਅੰਦਰ ਰਹਿ ਕੇ ਭਰਵਾਂ ਹੁੰਗਾਰਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਕਰਮਜੀਤ ਸਿੰਘ ਪਾਂਥੇ ਨੇ ਦੱਸਿਆ ਕਿ ਕੋਰੋਨਾ ਵਾਇਰਸ ਇਕ ਚੈਨ ਵਾਂਗ ਫੈਲਦਾ ਹੈ ਅਤੇ ਇਸ ਚੈਨ ਨੂੰ ਤੋੜਨ ਲਈ ਅਹਿਮਦਗੜ੍ਹ ਸਬ ਡਵੀਜ਼ਨ ਵਿਚ ਅੱਜ ਮਿਤੀ 11 ਅਪਰੈਲ ਦਿਨ ਸ਼ਨੀਵਾਰ ਨੂੰ ਸਿਰਫ ਇਕ ਦਿਨ ਲਈ 24 ਘੰਟੇ ਲਈ ਮੁਕੰਮਲ ਲਾਕਡਾਊਨ ਕੀਤਾ ਗਿਆ ਸੀ। ਇਸ ਲਾਕਡਾਊਨ ਨੂੰ ਅਹਿਮਦਗੜ੍ਹ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ।
ਪਾਂਥੇ ਅੱਜ ਅਹਿਮਦਗੜ੍ਹ ਸ਼ਹਿਰ ਵਿਚ ਮੁਕੰਮਲ ਲਾਕਡਾਊਨ ਦਾ ਜਾਇਜ਼ਾ ਲੈ ਰਹੇ ਸਨ। ਉਹਨਾਂ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਸਿਰਫ ਸੋਸ਼ਲ ਡਿਸਟੈਂਸ ਰਾਹੀਂ ਹੀ ਕੰਟਰੋਲ ਕੀਤਾ ਜਾ ਸਕਦਾ ਹੈ।ਇਸ ਲਈ ਜ਼ਰੂਰੀ ਹੈ ਕਿ ਲੋਕ ਆਪਣੇ ਆਪਣੇ ਘਰਾਂ ਦੇ ਅੰਦਰ ਹੀ ਰਹਿਣ। ਇਸ ਮੌਕੇ ਵਿਕਰਮਜੀਤ ਸਿੰਘ ਪਾਂਥੇ ਨੇ ਅਹਿਮਦਗੜ੍ਹ ਵਾਸੀਆਂ ਵੱਲੋਂ ਇਕ ਦਿਨ ਦੇ ਲਾਕ ਡਾਊਨ ਨੂੰ ਦਿੱਤੇ ਗਏ ਭਰਵੇਂ ਹੁੰਗਾਰੇ ਲਈ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਸਥਾਨਕ ਪ੍ਸ਼ਾਸਨ 24 ਘੰਟੇ ਲਈ ਆਮ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਇਸ ਵਾਇਰਸ ਕਰ ਕਾਬੂ ਪਾ ਲਿਆ ਜਾਵੇਗਾ। ਉਹਨਾਂ ਅਪੀਲ ਕੀਤੀ ਕਿ ਇਹ ਲਾਕਡਾਊਨ ਸਿਰਫ ਇਕ ਦਿਨ ਲਈ ਸੀ ਅਤੇ ਕੱਲ੍ਹ ਤੋਂ ਕਰਫਿਊ ਪਹਿਲਾਂ ਵਾਂਗ ਹੀ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਅਨੁਸਾਰ 30 ਅਪਰੈਲ ਤੱਕ ਜਾਰੀ ਰਹੇਗਾ। ਸ਼ਹਿਰ ਵਾਸੀ ਇਸੇ ਤਰਾਂ ਘਰਾਂ ਵਿਚ ਰਹਿ ਕੇ ਪ੍ਸ਼ਾਸਨ ਨੂੰ ਸਹਿਯੋਗ ਦੇਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀ ਸੁਸ਼ੀਲ ਕੁਮਾਰ, ਤਹਿਸੀਲਦਾਰ ਅਹਿਮਦਗੜ੍ਹ, ਅਮਨਦੀਪ ਕੌਰ, ਐਸ. ਐਚ. ਉ. ਅਹਿਮਦਗੜ੍ਹ, ਰਮਨ ਕੁਮਾਰ, ਨਾਇਬ ਤਹਿਸੀਲਦਾਰ ਅਹਿਮਦਗੜ੍ਹ ਤੋਂ ਇਲਾਵਾ ਬਲਵਿੰਦਰ ਸਿੰਘ, ਕਾਰਜਸਾਧਕ ਅਫਸਰ, ਨਗਰ ਕੌਂਸਲ ਅਹਿਮਦਗੜ੍ਹ ਅਤੇ ਸੁਨੀਲ ਨਿੱਝਰ, ਜੂਨੀਅਰ ਸਹਾਇਕ, ਵੀ ਮੌਜੂਦ ਸਨ।