ਇਨ੍ਹਾਂ ਸੂਬਿਆਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ
ਨਵੀਂ ਦਿੱਲੀ : ਮਾਨਸੂਨ ਬੇਸ਼ੱਕ ਖ਼ਤਮ ਹੋ ਰਿਹਾ ਹੈ ਪਰ ਫਿਰ ਵੀ ਮੌਸਮ ਵਿਭਾਗ ਨੇ ਆਖਿਆ ਹੈ ਕਿ ਮਾਨਸੂਨ 30 ਸਤੰਬਰ ਤੱਕ ਸਰਗਰਮ ਰਹਿ ਸਕਦਾ ਹੈ। ਹੁਣ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 3 ਦਿਨ ਰੱਜ ਕੇ ਬਾਰਸ਼ ਪੈ ਸਕਦੀ ਹੈ। ਦਰਅਸਲ ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਝਾਰਖੰਡ, ਕੇਰਲ ਅਤੇ ਤਾਮਿਲਨਾਡੂ ਸਮੇਤ ਤੱਟਵਰਤੀ ਰਾਜਾਂ ਵਿੱਚ ਮੀਂਹ ਪੈ ਰਿਹਾ ਹੈ।
ਯਾਗੀ ਤੂਫ਼ਾਨ ਕਾਰਨ ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਗੁਜਰਾਤ ਆਦਿ ਤੱਟਵਰਤੀ ਰਾਜਾਂ ਵਿੱਚ 100 ਤੋਂ 150 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦਾ ਅਸਰ ਪੂਰੇ ਦੇਸ਼ ਵਿਚ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਦੌਰਾਨ ਬਰਸਾਤ ਹੁੰਦੀ ਰਹੇਗੀ।