ਇਸ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਕੂਲਾਂ ਵਿਚ 22 ਜੁਲਾਈ ਤੱਕ ਛੁੱਟੀ ਦੇ ਹੁਕਮ ਜਾਰੀ, ਪੜ੍ਹੋ ਵੇਰਵਾ
ਮਾਨਸਾ, 19 ਜੁਲਾਈ 2023 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਜ਼ਿਆਦਾ ਬਾਰਿਸ਼ ਪੈਣ ਕਾਰਨ ਦਰਿਆਵਾਂ ਨਦੀਆਂ,ਡੈਮਾਂ,ਘੱਗਰ ਆਦਿ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ।
ਉਨ੍ਹਾਂ ਕਿਹਾ ਕਿ ਬੁਢਲਾਡਾ ਦੇ ਨਜ਼ਦੀਕ ਚਾਂਦਪੁਰਾ ਵਿਖੇ ਘੱਗਰ ਵਿਚ ਪਾੜ ਪੈ ਜਾਣ ਕਾਰਨ ਸਰਦੂਲਗੜ੍ਹ ਅਤੇ ਬੁਢਲਾਡਾ ਦੇ ਕੁੱਝ ਪਿੰਡਾਂ ਤੇ ਸ਼ਹਿਰਾਂ ਵਿਚ ਹੜ੍ਹ ਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਉਪ ਮੱਡਲ ਮੈਜਿਸਟ੍ਰੇਟ ਬੁਢਲਾਡਾ ਅਤੇ ਸਰਦੂਲਗੜ੍ਹ ਦੀ ਰਿਪੋਰਟ ਅਨੁਸਾਰ ਬੁਢਲਾਡਾ ਦੇ ਪਿੰਡਾਂ ਗੋਰਖਨਾਥ,ਚੱਕ ਅਲੀਸ਼ੇਰ ਕਲਾਂ,ਬੀਰੇਵਾਲਾ ਡੋਗਰਾ,ਭਾਵਾ,ਕੁਲਰੀਆਂ,ਰਿਉੰਦ ਕਲਾਂ, ਰਿਉੰਦ ਖੁਰਦ, ਆਦਰਸ਼ ਸੈਕੰਡਰੀ ਸਕੂਲ ਬੋਹਾ ਅਤੇ ਸਰਦੂਲਗੜ੍ਹ ਦੇ ਪਿੰਡ ਰੋੜਕੀ, ਬਰਨ, ਸਾਧੂਵਾਲਾ,ਫੂਸਮੰਡੀ,ਕਰੀਪੁਰ ਡੂੰਮ ਅਤੇ ਸਰਦੂਲਗੜ੍ਹ ਦੇ ਸਰਕਾਰੀ,ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 20 ਜੁਲਾਈ ਤੋਂ 22 ਜੁਲਾਈ 2023 ਤੱਕ ਛੁੱਟੀ ਘੋਸ਼ਿਤ ਜਾਂਦੀ ਹੈ।