ਈ-ਸੰਜੀਵਨੀ ਓਪੀਡੀ ਪ੍ਰਣਾਲੀ ਦਾ ਲੋਕ ਲਾਭ ਲੈਣ- ਸਿਵਲ ਸਰਜਨ ਡਾ.ਸੰਜੇ ਕਪੂਰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 23 ਮਈ 2021 - ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ ਹੈ,ਪੰਜਾਬ ਸਰਕਾਰ ਨੇ Tਈ-ਸੰਜੀਵਨੀ-ਆਨਲਾਈਨ ਓਪੀਡੀ U (ਡਾਕਟਰ ਤੋਂ ਮਰੀਜ਼ ਤੱਕ) ਸਫਲਤਾ ਪੂਰਵਕ ਚੱਲ ਰਹੀ ਹੈ |ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਰੀਦਕੋਟ ਡਾ.ਸੰਜੇ ਕਪੂਰ ਨੇ ਦੱਸਿਆ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ,ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐੱਸ ਦੀ ਯੋਗ ਅਗਵਾਈ ਹੇਠ ਇਸ ਉਪਰਾਲੇ ਤਹਿਤ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ |
ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕੀਤਾ ਹੈ |ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੇਡਸੀਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ 'ਚ ਲਾਗੂ ਕੀਤਾ ਹੈ |ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਸ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਕੁਝ ਹੱਦ ਤੱਕ ਹੱਲ ਕਰਨ ਵਿਚ ਸਹਾਈ ਹੋਵੇਗੀ |
ਈ-ਸੰਜੀਵਨੀ ਤਹਿਤ ਗਾਇਨਨਕਿਾਲੋਜੀ ਓ.ਪੀ.ਡੀ ਅਤੇ ਮਾਨਸਿਕ ਰੋਗਾਂ ਦੀ ਓ.ਪੀ.ਡੀ ਸੇਵਾਵਾਂ ਦਾ ਸਮਾਂ ਸਵੇਰੇ 8:00 ਤੋਂ 2:00 ਸੋਮਵਾਰ ਤੋਂ ਸ਼ਨੀਵਾਰ ਹੈ |ਇਸ ਪ੍ਰਣਾਲੀ ਦਾ ਲਾਭ ਸਮਾਰਟ ਫੋਨ ਦੇ ਮੋਬਾਈਲ ਐਪਲੀਕੇਸ਼ਨ ਰਾਹੀ ਲਿਆ ਜਾ ਸਕਦਾ ਹੈ |ਇਹ ਸਹੂਲਤ ਉਨਾਂ ਬਿਮਾਰ ਲੋਕਾਂ ਲਈ ਲਾਭਕਾਰੀ ਹੋਵੇਗੀ ਜੋ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲ ਜਾਣ ਤੋਂ ਡਰ ਮਹਿਸੂਸ ਕਰ ਰਹੇ ਹਨ |ਡਾ.ਸੰਜੇ ਕਪੂਰ ਨੇ ਸਮੂਹ ਮੈਡੀਕਲ,ਪੈਰਾ-ਮੈਡੀਕਲ ਸਟਾਫ ਅਤੇ ਮਾਸ ਮੀਡੀਆ ਟੀਮ ਨੂੰ ਹਦਾਇਤ ਕੀਤੀ ਕਿ ਇਸ ਸੁਵਿਧਾ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਓ.ਪੀ.ਡੀ ਸਕੀਮ ਦਾ ਲਾਭ ਲੈ ਸਕਣ |