← ਪਿਛੇ ਪਰਤੋ
ਉਦੇਵੀਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕੇ ਦੇ ਪਿੰਡ ਭੁਜਰਾਜ ਦਾ ਕੀਤਾ ਦੌਰਾ - ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 26 ਜੁਲਾਈ 2024 - ਅੱਜ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੌਜਵਾਨ ਕਾਂਗਰਸੀ ਲੀਡਰ ਸਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਭੁਜਰਾਜ ਵਿਖੇ ਪਹੁੰਚ ਕੇ ਜ਼ਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਮੀਤ ਪ੍ਰਧਾਨ ਸੱਤਪਾਲ ਦੇ ਗ੍ਰਹਿ ਵਿਖੇ ਚਾਹ ਦੇ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੂੰ ਮਿਲ ਕਿ ਉਹਨਾਂ ਦੀਆਂ ਮੁਸਕਲਾਂ ਨੂੰ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਹੋਣ ਦਾ ਭਰੋਸਾ ਦਿੱਤਾ ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਆ ਰਹੀ ਜ਼ਿਮਣੀ ਚੋਣ ਬਾਰੇ ਵੀ ਪਿੰਡ ਵਾਸੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਕਿਹਾ ਕਿ ਉਹਨਾਂ ਦੇ ਪਿਤਾ ਜੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਤਾ ਜੀ ਸਰਦਾਰਨੀ ਜਤਿੰਦਰ ਕੌਰ ਰੰਧਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਚਹੁੰਮੁਖੀ ਵਿਕਾਸ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ ਤਾਂ ਕਿ ਹਲਕੇ ਦੇ ਲੋਕ ਪਿਆਰ ਅਤੇ ਸਦਭਾਵਨਾ ਨਾਲ ਆਪਣਾ ਜੀਵਨ ਬਤੀਤ ਕਰ ਸੱਕਣ ਉਦੇਵੀਰ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨੂੰ ਪੂਰਨ ਵਿਸ਼ਵਾਸ਼ ਦਿਵਾਇਆ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਹਨਾਂ ਦਾ ਪਰਿਵਾਰ ਹਲਕੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਆਪਣਾ ਪਰਿਵਾਰ ਸਮਝਦਾ ਹੈ ਤੇ ਹਮੇਸ਼ਾ ਉਹਨਾਂ ਦੇ ਦੁੱਖ ਸੁੱਖ ਵਿੱਚ ਦਿਨ ਰਾਤ ਚਟਾਨ ਵਾਂਗ ਖੜਾ ਰਹਿੰਦਾ ਹੈ ਇਸ ਮੌਕੇ ਉਦੇਵੀਰ ਸਿੰਘ ਰੰਧਾਵਾ ਨਾਲ ਪਿੰਡ ਭੁਜਰਾਜ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।
Total Responses : 25561