ਮੁੰਬਈ, 27 ਨਵੰਬਰ 2019: ਸ਼ਿਵ ਸੈਨਾ ਮੁਖੀ ਉਧਵ ਠਾਕਰੇ 28 ਨਵੰਬਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਸੂਬੇ ਵਿੱਚ ਸ਼ਿਵ ਸੈਨਾ, ਐਨ.ਸੀ.ਪੀ. ਅਤੇ ਕਾਂਗਰਸ ਦੇ ਗਠਜੋੜ ਦੀ ਸਰਕਾਰ ਬਣੇਗੀ।
ਐਨਸੀਪੀ, ਕਾਂਗਰਸ ਅਤੇ ਸ਼ਿਵ ਸੈਨਾ ਦੇ ਵਿਧਾਇਕਾਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਮੰਗਲਵਾਰ ਦੇਰ ਰਾਤ ਨੂੰ ਸ਼ਿਵ ਸੈਨਾ ਦੇ ਮੁਖੀ ਉਧਵ ਠਾਕਰੇ ਨੂੰ ਆਪਣਾ ਨੇਤਾ ਘੋਸ਼ਿਤ ਕਰਨ ਲਈ ਇੱਕ ਪੱਤਰ ਸੌਂਪਿਆ ਸੀ, ਜਿਸਦੇ ਬਾਅਦ ਕੋਸ਼ਯਾਰੀ ਨੇ ਨਿਰਦੇਸ਼ ਜਾਰੀ ਕੀਤੇ ਸਨ।