ਚੰਡੀਗੜ੍ਹ 8 ਫਰਵਰੀ 2021 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਕਿ ਬਟਾਲਾ ਮਿਉਂਸਪਲ ਕਮੇਟੀ ਚੋਣਾਂ ਦੇ ਮਾਮਲੇ ਵਿਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣ ਦੇ ਬਾਅਦ ਵੀ ਕਈ ਵੋਟਰਾਂ ਦੇ ਵਾਰਡ ਬਦਲੇ ਗਏ ਹਨ ਤੇ ਪਾਰਟੀ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਇਥੇ ਸੂਬਾ ਚੋਣ ਕਮਿਸ਼ਨ ਕੋਲ ਦਾਇਰ ਕੀਤੀ ਸ਼ਿਕਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੋਂ ਪ੍ਰਾਪਤ ਹੋਈ ਸ਼ਿਕਾਇਤ ਹੀ ਹੀ ਕਮਿਸ਼ਨ ਨੂੰ ਭੇਜ ਰਹੇ ਹਨ ਜਿਸ ਵਿਚ ਵਿਧਾਇਕ ਨੇ ਦੱਸਿਆ ਕਿ ਹੈ ਕਿ ਕਿਵੇਂ ਸੱਤਾਧਾਰੀ ਪਾਰਟੀ ਉਮੀਦਵਾਰਾਂ ਨੁੰ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਵੀ ਵੋਟਰਾਂ ਦੇ ਵਾਰਡ ਤਬਦੀਲ ਕਰ ਰਹੀ ਹੈੇ।
ਉਦਾਹਰਣ ਪੇਸ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸ਼ਹਿਰ ਵਿਚ ਵਾਰਡ ਨੰਬਰ 15 ਵਿਚ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਕੌਰ ਪਤਨੀ ਬਾਵਾ ਸਿੰਘ ਵਾਰਡ ਤੋਂ ਚੋਣ ਲੜ ਰਹੇ ਹਨਪਰ ਉਹਨਾਂ ਇਸ ਮਾਮਲੇ ਵਿਚ ਉਹਨਾਂ ਦੀ ਵੋਟ ਸਮੇਤ ਸੈਂਕੜੇ ਵੋਟਾਂ ਵਾਰਡ ਨੰਬਰ 17 ਵਿਚ ਤਬਦੀਲ ਕਰ ਦਿੱਤੀਆਂ ਗਈਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਦੇ ਵੱਖ ਵੱਖ ਆਗੂਆਂ ਤੋਂ ਅਨੇਕਾਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਵਿਚ ਦੱਸਿਆ ਗਿਆ ਹੈ ਕਿ ਚੋਣ ਨਿਸ਼ਾਨ ਅਲਾਟ ਹੋਣ ਤੋਂ ਵੀ ਬਾਅਦ ਵੀ ਸੈਂਕੜੇ ਵੋਟਾਂ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਕਹਿਣ ’ਤੇ ਹੋਰ ਵਾਰਡਾਂ ਵਿਚ ਤਬਦੀਲ ਕੀਤੀਆਂ ਗਈਆਂ ਹਨ।
ਉਹਨਾਂ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿਇਹਨਾਂ ਸ਼ਿਕਾਇਤਾਂ ਦਾ ਨੋਟਿਸ ਲਿਆ ਜਾਵੇ ਜਿਹਨਾਂ ਵਿਚ ਵਾਰਡ ਬਦਲਣ ਤੇ ਹੋਰ ਚੋਣ ਧਾਂਦਲੀਆਂ ਕਰਨ ਦੀਆਂ ਸ਼ਿਕਾਇਤਾਂ ਹਨ ਤੇ ਇਹਨਾਂ ਸ਼ਿਕਾਇਤਾਂ ਦੀ ਤਰਜੀਹੀ ਆਧਾਰ ’ਤੇ ਜਾਂਚ ਕਰਵਾਈ ਜਾਵੇ ਤੇ ਇਹਨਾਂ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।