← ਪਿਛੇ ਪਰਤੋ
ਚੰਡੀਗੜ੍ਹ, 22 ਦਸੰਬਰ, 2016 : ਉੱਘੇ ਪੰਜਾਬੀ ਕਲਾਕਾਰ ਰਣਜੀਤ ਮਣੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਅਤੇ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਣ ਜਿਓਤੀ ਦੀ ਮੌਜੂਦਗੀ ਵਿਚ ਪਾਰਟੀ 'ਚ ਸ਼ਾਮਲ ਹੋਏ ਹਨ। ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਮਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਲੋਂ ਲਏ ਗਏ ਸਾਹਸੀ ਫੈਸਲਿਆਂ ਅਤੇ ਦੇਸ਼ ਹਿੱਤ ਲਈ ਅਪਣਾਈਆਂ ਜਾ ਰਹੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸ੍ਰੀ ਸਾਂਪਲਾ ਨੇ ਸ੍ਰੀ ਮਣੀ ਦਾ ਪਾਰਟੀ ਵਿਚ ਆਉਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਣ ਦਿੱਤਾ ਜਾਵੇਗਾ।
Total Responses : 267