ਅਕਾਲੀ ਦਲ ਵਿੱਚ ਸ਼ਾਮਲ ਹੋਣ 'ਤੇ ਪਾਲ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਬਾਬੂ ਪ੍ਰਕਾਸ਼ ਚੰਦ ਗਰਗ
ਸੰਗਰੂਰ, 30 ਨਵੰਬਰ (000)- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾ ਹੁੰਗਾਰਾ ਮਿਲਿਆ, ਜਦੋਂ ਸ਼੍ਰੀ ਨੀਲ ਕੰਠ ਮੰਦਿਰ ਕਮੇਟੀ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ਪਾਲ ਸਿੰਘ ਨੇ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਆਪਣੇ ਸਮਰੱਥਕਾਂ ਦੀ ਹਾਜਰੀ ਵਿੱਚ ਸ਼੍ਰੀ ਗਰਗ ਨੂੰ ਸਮਰੱਥਨ ਦੇਣ ਦਾ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ਼੍ਰੀ ਗਰਗ ਨੇ ਪਾਲ ਸਿੰਘ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਅਤੇ ਭਰੋਸਾ ਦੁਆਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਪਾਲ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਬਹਪੁੱਖੀ ਸਖਸ਼ੀਅਤ ਦੇ ਮਾਲਕ ਹਨ, ਜਿਨ੍ਹਾਂ ਨੇ ਨਾ ਸਿਰਫ ਹਲਕੇ ਦਾ ਰਿਕਾਰਡਤੋੜ ਵਿਕਾਸ ਕਰਵਾÎਇਆ ਹੈ, ਸਗੋਂ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਅਤੇ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਣ ਇਨ੍ਹਾਂ ਦੇ ਵਿਸ਼ੇਸ਼ ਗੁਣ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹੋਰ ਜਿਆਦਾ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸ਼੍ਰੀ ਗਰਗ ਹੀ ਸਹੀ ਉਮੀਦਵਾਰ ਹਨ। ਇਸ ਕਰਕੇ ਉਹ ਆਪਣੇ ਵੱਲੋਂ ਸ਼੍ਰੀ ਗਰਗ ਨੂੰ ਪੂਰਨ ਸਮਰੱਥਨ ਦੇਣ ਦਾ ਐਲਾਨ ਕਰਦੇ ਹਨ।
ਸ਼੍ਰੀ ਗਰਗ ਨੇ ਪਾਲ ਸਿੰਘ ਨੂੰ ਸਨਮਾਨਿਤ ਕਰਨ ਉਪਰੰਤ ਹਾਜਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਹਲਕੇ ਦਾ ਰਿਕਾਰਡਤੋੜ ਵਿਕਾਸ ਕਰਵਾਉਣਾ ਹੈ, ਜਿਸ ਲਈ ਹਲਕੇ ਦੇ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਹਾਲਾਂਕਿ ਹਲਕੇ ਵਿੱਚ ਜਿੰਨੇ ਕੰਮ ਹੁਣ ਤੱਕ ਹੋ ਚੁੱਕੇ ਹਨ, ਉਹ ਪਿਛਲੇ 40 ਸਾਲਾਂ ਦੌਰਾਨ ਨਹੀਂ ਹੋਏ, ਪਰ ਫੇਰ ਵੀ ਉਨ੍ਹਾਂ ਨੂੰ ਲੱਗਦਾ ਹੈ ਕਿ ਹਾਲੇ ਤਾਂ ਵਿਕਾਸ ਦੀ ਸ਼ੁਰੂਆਤ ਹੋਈ ਹੈ ਅਤੇ ਬਹੁਤ ਵੱਡੇ ਪੱਧਰ 'ਤੇ ਕੰਮ ਹੋਣ ਬਾਕੀ ਹਨ, ਜੋ ਤੁਹਾਡੇ ਸਾਥ ਤੋਂ ਬਿਨਾਂ ਸੰਭਵ ਨਹੀਂ ਹਨ। ਇਸ ਮੌਕੇ ਕਮਲੇਸ਼ ਸ਼ਰਮਾ, ਸੇਤੀਆ ਜੀ, ਦਜਿੰਦਰ ਗਰਗ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੀ ਪ੍ਰਮੁੱਖ ਸਖਸ਼ੀਅਤਾਂ ਅਤੇ ਨੌਜਵਾਨ ਹਾਜਿਰ ਸਨ।