ਡੀਜੀਪੀ ਵੱਲੋਂ 3 ਹੋਰ ਪੁਲਿਸ ਕਰਮਚਾਰੀ ਅਤੇ ਮੰਡੀ ਬੋਰਡ ਦੇ ਜ਼ਖਮੀ ਅਧਿਕਾਰੀ ਕੌਮੈਂਡੇਸ਼ਨ ਡਿਸਕ ਨਾਲ ਸਨਮਾਨਤ
ਚੰਡੀਗੜ, 16 ਅਪ੍ਰੈਲ 2020: ਪੰਜਾਬ ਦੇ ਮੁੱਖ ਮੰਤਰੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਸਬਜ਼ੀ ਮੰਡੀ ਵਿਖੇ ਕਰਫਿਊ ਦੌਰਾਨ ਹੋਏ ਹਮਲੇ ਦਾ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਆਪਣਾ ਹੱਥ ਗਵਾਉਣ ਵਾਲੇ ਏਐਸਆਈ ਹਰਜੀਤ ਸਿੰਘ ਨੂੰ ਉਸ ਦੀ ਬਹਾਦਰੀ ਲਈ ਸਬ ਇੰਸਪੈਕਟਰ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ, ਜਦੋਂ ਕਿ ਇਸ ਘਟਨਾ ਵਿਚ ਸ਼ਾਮਲ ਹੋਏ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਡਾਇਰੈਕਟਰ ਜਨਰਲਸ ਕੌਮੈਂਡੇਸ਼ਨ ਡਿਸਕ ਨਾਲ ਸਨਮਾਨਤ ਕੀਤਾ ਗਿਆ ਹੈ।
ਇਹ ਫੈਸਲਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ।
ਪਟਿਆਲਾ ਸਦਰ ਥਾਣੇ ਦੇ ਐਸਐਚਓ ਇੰਸਪੈਕਟਰ ਬਿੱਕਰ ਸਿੰਘ, ਏਐਸਆਈ ਰਘੁਬੀਰ ਸਿੰਘ ਅਤੇ ਏਐਸਆਈ ਰਾਜ ਸਿੰਘ ਤਿੰਨੋਂ ਪੁਲਿਸ ਕਰਮਚਾਰੀ 12 ਅਪ੍ਰੈਲ ਨੂੰ ਸਵੇਰੇ 5:30 ਵਜੇ ਦੇ ਕਰੀਬ ਪਟਿਆਲਾ ਸਬਜ਼ੀ ਮੰਡੀ ਵਿਖੇ ਕਰਫਿਊ ਦਾ ਪਾਲਣ ਕਰਦੇ ਹੋਏ ਸਮਾਜਿਕ ਦੂਰੀ ਬਣਾਏ ਰੱਖਣ ਲਈ ਤਨਦੇਹੀ ਨਾਲ ਡਿਊਟੀ ਕਰਨ ਲਈ ਸਨਮਾਨਿਤ ਕੀਤੇ ਗਏ ਹਨ।
ਮੰਡੀ ਬੋਰਡ ਦੇ ਸ੍ਰੀ ਯਾਦਵਿੰਦਰ ਸਿੰਘ ਏ.ਆਰ. ਨੂੰ, ਜੋ ਕਿ ਮਾਰਕੀਟ ਕਮੇਟੀ, ਪਟਿਆਲਾ ਵਿੱਚ ਏ.ਆਰ. ਵਜੋਂ ਤਾਇਨਾਤ ਹੈ ਤੇ ਪੁਲਿਸ ਕਰਮਚਾਰੀ ਵੀ ਨਹੀਂ ਹਨ, ਨੂੰ ਵੀ ਸ੍ਰੀ ਗੁਪਤਾ ਨੇ ਪੁਲਿਸ ਅਤੇ ਮੰਡੀ ਬੋਰਡ ਦੀ ਸਾਂਝੀ ਪਾਰਟੀ ਦੇ ਹਿੱਸੇ ਵਜੋਂ ਮਾਨਤਾ ਦਿੰਦਿਆਂ ਡੀਜੀਪੀ ਕੌਮੈਂਡੇਸ਼ਨ ਡਿਸਕ ਦਿੱਤੀ ਹੈ।