ਅਸ਼ੋਕ ਵਰਮਾ
ਬਠਿੰਡਾ,16ਅਪਰੈਲ2021:ਸਿਹਤ ਵਿਭਾਗ ਦੇ ਕਰਮੀਆਂ ਵਲੋਂ ਕੋਵਿਡ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ੀਦ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਬਣੇ ਸਟੇਟ ਬੈਂਕ ਆਫ਼ ਇੰਡੀਆ ਦੇ ਸਮੂਹ ਸਟਾਫ਼ ਨੇ ਕਰੋਨਾ ਵੈਕਸੀਨ ਦਾ ਪਹਿਲਾ ਟੀਕਾਕਰਨ ਕਰਵਾਇਆ।
ਇਸ ਮੌਕੇ ਏਡੀਸੀ (ਵਿਕਾਸ) ਪਰਮਵੀਰ ਸਿੰਘ ਨੇ ਕਿਹਾ ਕਿ ਇਹ ਵੈਕਸੀਨ ਸਿਹਤ ਲਈ ਪੂਰੀ ਤਰਾਂ ਸੁਰੱਖਿਅਤ ਹੈ। ਇਸ ਟੀਕਾਕਰਣ ਨਾਲ ਅਸੀਂ ਤੇ ਸਾਡਾ ਸਮਾਜ ਸੁਰੱਖਿਅਤ ਰਹਾਂਗੇ।ਉਨ੍ਹਾਂ ਕਿਹਾ ਕਿ ਜਿਨਾਂ ਨੇ ਅਜੇ ਤੱਕ ਟੀਕਕਰਣ ਨਹੀਂ ਕਰਵਾਇਆ ਉਹ ਵੀ ਕਰੋਨਾ ਵੈਕਸੀਨ ਹਰ ਹਾਲਤ ਵਿਚ ਲਗਵਾਉਣਾ ਯਕੀਨੀ ਬਣਾਉਣ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸ਼ੋਸਲ ਮੀਡੀਆ ’ਤੇ ਵੈਕਸੀਨ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਹੋਣ ਅਤੇ ਸਾਨੂੰ ਸਭ ਨੂੰ ਕਰੋਨਾ ਵੈਕਸੀਨ ਦਾ ਟੀਕਾ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।