ਚੰਡੀਗੜ੍ਹ, 9 ਨਵੰਬਰ, 2016 : ਪੰਜਾਬ ਕਾਂਗਰਸ ਨੇ ਪਾਰਟੀ ਦੇ ਰਾਜ ਸਭਾ ਐਮ.ਪੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਟਿਕਟਾਂ ਦੀ ਵੰਡ ਉਪਰ ਕੀਤੀ ਟਿੱਪਣੀ 'ਤੇ ਵਰ੍ਹਦਿਆਂ ਉਨ੍ਹਾਂ ਨੂੰ ਪਾਰਟੀ ਲੀਡਰਸ਼ਿਪ ਦੇ ਵਿਸ਼ੇਸ਼ ਅਧਿਕਾਰ ਨੂੰ ਕਬਜ਼ਾਉਣ ਦੀ ਕੋਸ਼ਿਸ਼ ਕਰਨ ਖਿਲਾਫ ਚੇਤਾਵਨੀ ਦਿੱਤੀ ਹੈ।
ਇਸ ਲੜੀ ਹੇਠ ਪੰਜਾਬ ਆਗੂਆਂ ਨੇ ਬਾਜਵਾ ਨੂੰ ਉਨ੍ਹਾਂ ਦੇ ਕੰਮ ਨਾਲ ਕੰਮ ਰੱਖਣ ਲਈ ਕਿਹਾ ਹੈ, ਜਿਹੜੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਪ੍ਰਧਾਨ ਸੋਨੀਆ ਗਾਂਧੀ ਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਏ.ਆਈ.ਸੀ.ਸੀ. ਦੇ ਕੰਮਕਾਜ 'ਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਇਥੇ ਜ਼ਾਰੀ ਇਕ ਬਿਆਨ 'ਚ ਪੰਜਾਬ ਕਾਂਗਰਸ ਦੇ ਆਗੂਆਂ ਸੁਖਜਿੰਦਰ ਰੰਧਾਵਾ, ਸੁੱਖ ਸਰਕਾਰੀਆ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਪਾਰਟੀ ਲੀਡਰਸ਼ਿਪ ਦੇ ਵਿਸ਼ੇਸ਼ ਅਧਿਕਾਰ ਨਾਲ ਸਬੰਧਤ ਮਾਮਲਿਆਂ ਤੋਂ ਦੂਰ ਰਹਿਣ ਲਈ ਕਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਬਾਜਵਾ ਦਾ ਟਿਕਟ ਨਾਲ ਸਬੰਧਤ ਮਾਮਲਿਆਂ ਨਾਲ ਕੋਈ ਕੰਮ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਕੰਮ ਉਪਰ ਧਿਆਨ ਦੇਣਾ ਚਾਹੀਦਾ ਹੈ। ਇਕ ਸੀਨੀਅਰ ਆਗੂ ਹੋਣ ਵਜੋਂ, ਉਨ੍ਹਾਂ ਨੂੰ ਪਾਰਟੀ ਮਾਮਲਿਆਂ ਬਾਰੇ ਲੋਕਾਂ ਵਿਚਾਲੇ ਬੋਲਣ ਤੋਂ ਪਹਿਲਾਂ ਧਿਆਨ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਹੱਦ ਕਿਥੋਂ ਤੱਕ ਹੈ। ਬਾਜਵਾ ਨੂੰ ਉਨ੍ਹਾਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਜਿਹੜੀਆਂ ਉਨ੍ਹਾਂ ਦੇ ਕੰਮ ਦੀਆਂ ਨਹੀਂ ਹਨ।
ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਬਾਜਵਾ ਨੂੰ ਆਪਣੀ ਪਹਿਲੇ ਕੰਮ ਆਪਣੇ ਹਲਕੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਾਂਗਰਸ ਦੇ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ 'ਚ ਪ੍ਰਭਾਵੀ ਤਰੀਕੇ ਨਾਲ ਸਹਾਇਤਾ ਕਰਨ ਲਈ ਕਿਹਾ ਹੈ, ਨਾ ਕਿ ਉਨ੍ਹਾਂ ਨੂੰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਬਿਆਨ ਦੇਣੇ ਚਾਹੀਦੇ ਹਨ।
ਸੁਖਜਿੰਦਰ, ਸੁੱਖ ਤੇ ਤ੍ਰਿਪਤ ਨੇ ਕਿਹਾ ਕਿ ਬਾਜਵਾ ਸਪੱਸ਼ਟ ਤੌਰ 'ਤੇ ਪਾਰਟੀ ਦੀ ਲੋਕਤਾਂਤਰਿਕ ਕਾਰਜਪ੍ਰਣਾਲੀ ਦਾ ਗਲਤ ਫਾਇਦਾ ਚੁੱਕ ਰਹੇ ਹਨ, ਜਿਸਨੂੰ ਸਿਰਫ ਟਿਕਟਾਂ ਦੀ ਵੰਡ ਦੌਰਾਨ ਕਥਿਤ ਤੌਰ 'ਤੇ ਗੈਰ ਜਰੂਰੀ ਪ੍ਰੇਸ਼ਾਨੀਆਂ ਪੈਦਾ ਕਰਨ ਦੀ ਕੋਸ਼ਿਸ਼ ਸਮਝਿਆ ਜਾ ਸਕਦਾ ਹੈ। ਜਿਹੜਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਸਮੇਤ ਸੂਬਾਈ ਅਗਵਾਈ ਦੇ ਅਧਿਕਾਰ ਖੇਤਰ 'ਚ ਹੈ। ਟਿਕਟਾਂ ਦੀ ਵੰਡ ਕਰਨਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦਾ ਵਿਸ਼ੇਸ਼ ਅਧਿਕਾਰ ਹੈ, ਬਾਜਵਾ ਕੋਲ ਮਾਮਲੇ 'ਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ।