ਹਰਿੰਦਰ ਨਿੱਕਾ
- ਕੋਈ ਵੀ ਲੱਛਣ ਜਾਪਣ ’ਤੇ ਕੋਰੋਨਾ ਵਾਇਰਸ ਦੇ ਟੈਸਟ ਕਰਾਉਣ ਦੀ ਅਪੀਲ
ਬਰਨਾਲਾ, 1 ਅਗਸਤ 2020 - ਕੋਰੋਨਾ ਵਾਇਰਸ ਦੀ ਭਿਆਨਕ ਮਹਾਮਾਰੀ ਤੇਜ਼ੀ ਨਾਲ ਵਧ ਰਹੀ ਹੈ, ਜਿਸ ਕਾਰਨ ਪੂਰਨ ਇਹਤਿਆਤ ਵਰਤਣੇ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਕਰਦੇ ਹੋਏ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਵਿਜੈ ਭਾਸਕਰ ਸ਼ਰਮਾ ਨੇ ਕਿਹਾ ਕਿ ਵਿਭਾਗ ਨਾਲ ਸਬੰਧਤ ਐਨਐਸਐਸ ਅਤੇ ਰੈਡ ਰਿਬਨ ਕਲੱਬ ਯੂਨਿਟਾਂ ਦੇ ਪ੍ਰੋਗਰਾਮ ਅਫਸਰ ਅਤੇ ਪੇਂਡੂ ਯੂਥ ਕਲੱਬਾਂ ਦੇ ਅਹੁਦੇਦਾਰ ਜਿੱਥੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਗੇ ਆਉਣ, ਉਥੇ ਜੇਕਰ ਖੁਦ ਨੂੰ ਕਰੋਨਾ ਦੇ ਕੋਈ ਵੀ ਲੱਛਣ ਜਾਪਦੇ ਹਨ ਜਾਂ ਕਿਸੇ ਕਰੋਨਾ ਮਰੀਜ਼ ਦੇ ਸੰਪਰਕ ਵਿਚ ਆਉਂਦੇ ਹਨ ਤਾਂ ਆਪਣੇ ਟੈਸਟ ਜ਼ਰੂਰ ਕਰਾਉਣ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਮਿਸ਼ਨ ਫਤਿਹ ਤਹਿਤ ਗਤੀਵਿਧੀਆਂ ਜਾਰੀ ਹਨ ਅਤੇ ਸਾਰੇ ਕਲੱਬਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਸਫਲ ਬਣਾਉਣਾ ਹੈ। ਇਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਘੱਟ ਤੋਂ ਘੱਟ ਬਾਹਰ ਨਿਕਲਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਹੱਥਾਂ ਦੀ ਸਫਾਈ ਰੱਖਣ।