← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ. (ਫਿਜ਼ਿਕਸ) ਤੀਜਾ ਸਮੈਸਟਰ (ਬੈਚ 2019-21) ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਐਮ.ਐਸ.ਸੀ. (ਫਿਜ਼ਿਕਸ) ਤੀਜਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਲਵਪ੍ਰੀਤ ਕੌਰ ਨੇ 87.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲਾ ਸਥਾਨ ਅਤੇ ਰਾਜਵੀਰ ਕੌਰ ਨੇ 84.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ ਹੈ ਜਦੋ ਕਿ ਗੁਰਪ੍ਰੀਤ ਕੌਰ ਨੇ 80.9 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਇਸ ਸ਼ਾਨਦਾਰ ਨਤੀਜੇ ਲਈ ਫਿਜ਼ਿਕਸ ਵਿਭਾਗ ਦੇ ਮੁਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨਾਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਸਖਤ ਮਿਹਨਤ ਕਰਕੇ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ।
Total Responses : 267