ਐਮ.ਸੀ.ਐਮ.ਸੀ. ਕਮੇਟੀ ਵੱਲੋਂ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸ਼ੋਸ਼ਲ ਮੀਡੀਆ ‘ਤੇ ਰੱਖੀ ਜਾ ਰਹੀ ਨਜ਼ਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 23 ਅਪ੍ਰੈਲ 2024 - ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਹ ਕਮੇਟੀ ਉਮੀਦਵਾਰਾਂ ਵੱਲੋਂ ਚੋਣਾਂ ਸਬੰਧੀ ਜੋ ਪ੍ਰਚਾਰ ਕੀਤਾ ਜਾਂਦਾ ਹੈ ਉਸ ਦੇ ਕੰਟੈਂਟ ਦੀ ਮਨਜ਼ੂਰੀ ਦਿੰਦੀ ਹੈ ਅਤੇ ਪ੍ਰਚਾਰ ਤੇ ਕੀਤੇ ਜਾਣ ਵਾਲੇ ਖਰਚੇ ਨੂੰ ਖਰਚਾ ਰਜਿਸਟਰ ਵਿੱਚ ਦਰਜ ਕਰਨ ਦੇ ਲਈ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਰਿਪੋਰਟ ਭੇਜਦੀ ਹੈ।
ਉਹਨਾਂ ਨੇ ਦੱਸਿਆ ਕਿ ਐਮ. ਸੀ. ਐਮ. ਸੀ. ਵੱਲੋਂ ਪੇਡ ਨਿਊਜ਼ ਤੇ ਵੀ ਨਿਗਾ ਰੱਖੀ ਜਾਂਦੀ ਹੈ ਅਤੇ ਕਮੇਟੀ ਵੱਲੋਂ ਰੋਜਾਨਾ ਤੌਰ ਤੇ ਅਖਬਾਰਾਂ ਵਿੱਚ ਛਪਣ ਵਾਲੀਆਂ ਅਤੇ ਵੱਖ-ਵੱਖ ਟੀਵੀ ਚੈਨਲਾਂ ਤੇ ਚੋਣਾਂ ਸਬੰਧੀ ਖਬਰਾਂ ਨੂੰ ਵਾਚਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਐਮ.ਸੀ.ਐਮ.ਸੀ ਸਬੰਧੀ ਰੋਜ਼ਾਨਾ ਤੌਰ ‘ਤੇ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਨੂੰ ਇੱਕ ਰਿਪੋਰਟ ਵੀ ਭੇਜੀ ਜਾਂਦੀ ਹੈ ਜਿਸ ਵਿੱਚ ਪੇਡ ਨਿਊਜ਼ ਤੋ ਇਲਾਵਾ ਸੋਸ਼ਲ ਮੀਡੀਆ ਤੇ ਚੱਲਣ ਵਾਲੀਆਂ ਖਬਰਾਂ ਸਬੰਧੀ ਜਾਣਕਾਰੀ ਹੁੰਦੀ ਹੈ।
ਜਿਲਾ ਚੋਣ ਅਫਸਰ ਨੇ ਦੱਸਿਆ ਕਿ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸ਼ੋਸ਼ਲ ਮੀਡੀਆ ਵਿੱਚ ਤਾਇਨਾਤ ਕੀਤੇ ਗਏ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਤੌਰ ‘ਤੇ ਸਾਰੀਆਂ ਅਖਬਾਰਾਂ ਵਿੱਚ ਛਪੀਆਂ ਖਬਰਾਂ ‘ਤੇ ਨਿਗਾ ਰੱਖਣਗੇ, ਜੇਕਰ ਗਠਿਤ ਕੀਤੀ ਗਈ ਐਮ.ਸੀ.ਐਮ.ਸੀ ਕਮੇਟੀ ਵੱਲੋਂ ਕਿਸੇ ਖਬਰ ਦੀ ਸੰਭਾਵੀ ਪੇਡ ਨਿਊਜ ਜਾਪਦੀ ਹੈ ਤਾਂ ਇਸ ਸਬੰਧੀ ਰੋਜ਼ਾਨਾ ਤੌਰ ‘ਤੇ ਕਾਰਵਾਈ ਕਰਦੇ ਹੋਏ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਵਿੱਚ ਆਉਣ ਵਾਲੀਆਂ ਅਖਬਾਰਾਂ ਅਤੇ ਇਸ਼ਤਿਹਾਰਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਸ਼ੋਸ਼ਲ ਮੀਡੀਆ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਵੀ ਸ਼ੋਸ਼ਲ ਮੀਡੀਆ ਪੋਸਟ ਅਤੇ ਹੋਰ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ।
ਉਹਨਾਂ ਨੇ ਕਿਹਾ ਕਿ ਉਮੀਦਵਾਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਐਡਵਰਟਾਈਜਮੈਂਟ ਕਰਨ ਤੋਂ ਪਹਿਲਾਂ ਐਮਸੀਐਮਸੀ ਕਮੇਟੀ ਵੱਲੋਂ ਕੰਟੈਂਟ ਦੀ ਮਨਜ਼ੂਰੀ ਲੈਣੀ ਜਰੂਰੀ ਹੈ। ਇਸ ਤੋਂ ਇਲਾਵਾ ਉਮੀਦਵਾਰ ਵੱਲੋਂ ਪਬਲੀਸਿਟੀ ਕਰਵਾਉਣ ਦੇ ਲਈ ਜੋ ਵੀ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਤੇ ਪ੍ਰਚਾਰ ਕਰਨ ਲਈ ਜੋ ਵੀ ਖਰਚਾ ਆਉਂਦਾ ਹੈ ਇਸਦੀ ਜਾਣਕਾਰੀ ਵੀ ਐਮਸੀ ਐਮਸੀ ਕਮੇਟੀ ਨੂੰ ਦੇਣੀ ਲਾਜ਼ਮੀ ਹੈ। ਐਨਸੀਐਮਸੀ ਕਮੇਟੀ ਵੱਲੋਂ ਪ੍ਰਚਾਰ ਲਈ ਕੀਤੇ ਗਏ ਖਰਚੇ ਨੂੰ ਉਮੀਦਵਾਰ ਦੇ ਖਰਚਾ ਰਜਿਸਟਰ ਦੇ ਵਿੱਚ ਜੋੜਨ ਦੇ ਲਈ ਸੰਬੰਧਿਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਲਿਖਿਆ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਵਧੇਰੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਤੀਸਰੀ ਮੰਜ਼ਿਲ ਤੇ ਕਮਰਾ ਨੰਬਰ 414 ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਅਤੇ ਐਮਸੀਐਮਸੀ ਕਮੇਟੀ ਵੱਲੋਂ ਜਾਣਕਾਰੀ ਲਈ ਜਾ ਸਕਦੀ ਹੈ।