ਐਸ ਵਾਈ ਐਲ ਮੁੱਦੇ ਤੇ ਸਾਡਾ ਸਟੈਂਡ ਸਪਸ਼ਟ ਇਕ ਬੂੰਦ ਪਾਣੀ ਨਹੀਂ ਦੇਣਾਂ ਹਰਿਆਣਾ ਨੂੰ - ਰਮਨ ਬਹਿਲ
- ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਗੁਰਦਾਸਪੁਰ ਪਹੁੰਚੇ ਰਮਨ ਪਹਿਲ ਸ਼ਹਿਰ ਨਿਵਾਸੀਆਂ ਨੇ ਕੀਤਾ ਭਰਵਾਂ ਸਵਾਗਤ
ਰਿਪੋਰਟਰ::---ਰੋਹਿਤ ਗੁਪਤਾ
ਗੁਰਦਾਸਪੁਰ, 8 ਸਤੰਬਰ 2022 - ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੁਰਦਾਸਪੁਰ ਪਹੁੰਚੇ। ਇਸ ਮੌਕੇ ਤੇ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਦਾ ਜਗ੍ਹਾ ਜਗ੍ਹਾ ਤੇ ਸਵਾਗਤ ਕੀਤਾ ਗਿਆ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਐੱਸਵਾਈਐੱਲ ਮੁੱਦੇ ਤੇ ਆਮ ਆਦਮੀ ਪਾਰਟੀ ਦਾ ਸਟੈਂਡ ਸਪੱਸ਼ਟ ਹੈ ਕਿ ਉਹ ਪੰਜਾਬ ਦਾ ਪਾਣੀ ਹਰਿਆਣਾ ਨੂੰ ਨਹੀਂ ਦੇਣਗੇ।ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਜਲਦ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਹਸਪਤਾਲ ਨੂੰ ਮੁੜ ਤੋਂ ਚਾਲੂ ਕਰਕੇ ਲੋਕਾਂ ਨੂੰ ਸਹੂਲਤ ਦਿੱਤੀ ਜਾਵੇਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਐਸ ਵਾਈ ਐਲ ਮੁੱਦੇ 'ਤੇ ਸਾਡਾ ਸਟੈਂਡ ਸਪਸ਼ਟ ਇਕ ਬੂੰਦ ਪਾਣੀ ਨਹੀਂ ਦੇਣਾਂ ਹਰਿਆਣਾ ਨੂੰ - ਰਮਨ ਬਹਿਲ (ਵੀਡੀਓ ਵੀ ਦੇਖੋ)
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵ ਨਿਯੁਕਤ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਜੋ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਹਿਰ ਵਾਸੀਆਂ ਦੇ ਵੱਲੋਂ ਉਨ੍ਹਾਂ ਦਾ ਸ਼ਹਿਰ ਦੇ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਹੈ ਜਿਸ ਦੇ ਲਈ ਉਹ ਸ਼ਹਿਰ ਵਾਸੀਆਂ ਦੇ ਰਿਣੀ ਰਹਿਣਗੇ। ਸ਼ਹਿਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੁਰਾਣੇ ਸਿਵਲ ਹਸਪਤਾਲ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਉਸ ਦੇ ਵਿੱਚ ਐਮਰਜੈਂਸੀ ਸੇਵਾ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ।ਐੱਸਵਾਈਐੱਲ ਦੇ ਮੁੱਦੇ ਤੇ ਬੋਲਦੇ ਹੋਏ ਆਪ ਆਗੂ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਟੈਂਡ ਬਿਲਕੁਲ ਸਪਸ਼ਟ ਹੈ ਕਿ ਉਹ ਹਰਿਆਣੇ ਨੂੰ ਇੱਕ ਬੂੰਦ ਵੀ ਪਾਣੀ ਨਹੀਂ ਦੇ ਸਕਦੇ ।ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਕਿ ਉਹ ਕਿਸ ਨਾਲ ਹਨ।