ਹਰੀਸ਼ ਕਾਲੜਾ
ਰੂਪਨਗਰ, 12 ਮਈ 2020 - ਐਸ.ਐਮ.ਐਲ. ਇਸੂਜ਼ੂ ਲਿੰਮ ਕੰਪਨੀ ਦੇ ਸ਼੍ਰੀ ਐਮ.ਐਸ. ਰਮਤਾ ਪਲਾਂਟ ਹੈੱਡ ਜੀ.ਐਸ. ਬੱਗਾ ਅਤੇ ਵਿਵੇਕ ਚਾਨਣਾ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੂੰ ਰੈੱਡ ਕਰਾਸ ਸੁਸਾਇਟੀ ਰੂਪਨਗਰ ਦੇ ਨਾਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਹੋਏ ਪ੍ਰਭਾਵਿਤ ਜ਼ਰੂਰਤਮੰਦਾ ਦੀ ਸਹਾਇਤਾ ਲਈ 02 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ SML ISUZU ਲਿੰਮ ਕੰਪਨੀ ਵੱਲੋਂ ਕੀਤੇ ਗਏ ਸ਼ਲਾਘਾਯੋਗ ਕਦਮ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਰਾਸ਼ੀ ਜ਼ਰੂਰਤਮੰਦਾਂ ਨੂੰ ਖਾਣਾ ਅਤੇ ਰਾਸ਼ਨ ਅਤੇ ਕਰੋਨਾ ਬਿਮਾਰੀ ਨਾਲ ਨਿੱਜਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡੀਅਨ ਰੈਂਡ ਕਰਾਸ ਸੋਸਾਇਟੀ ਜ਼ਿਲ੍ਹਾ ਬ੍ਰਾਂਚ ਰੂਪਨਗਰ ਦੇ ਨਾਮ ਸਟੇਟ ਬੈਕ ਆਫ ਇੰਡੀਆ ਵਿਖੇ ਅਕਾਊਂਟ ਖੋਲਿਆ ਗਿਆ ਹੈ। ਜਿਸ ਦਾ ਖਾਤਾ ਨੰ; 55053096065 ਅਤੇ IFSC Code – SBIN0050419 ਹੈ।
ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਉਕਤ ਅਕਾਊਂਟ ਨੰਬਰ ਵਿੱਚ ਕੋਨਟ੍ਰੀਬਿਊਟ ਕਰ ਵੱਧ ਤੋਂ ਵੱਧ ਯੋਗਦਾਨ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਸੁਸਾਇਟੀ ਜਾਂ ਸੰਸਥਾਂ ਇਸ ਤਰ੍ਹਾਂ ਦਾ ਉਪਰਾਲਾ ਕਰਨਾ ਚਾਹੁੰਦੀ ਹੈ ਤਾਂ ਉਹ ਰੈੱਡ ਕਰਾਸ ਸੁਸਾਇਟੀ ਦੇ ਨਾਲ ਸੰਪਰਕ ਕਰ ਸਕਦੇ ਹਨ।