ਹਰਿੰਦਰ ਨਿੱਕਾ
- ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਤੇ ਖਿਲਾਫ਼ ਭਵਿੱਖ ’ਚ ਕਾਰਵਾਈ ਜਾਰੀ ਰਹੇਗੀ
ਸੰਗਰੂਰ, 30 ਜੁਲਾਈ 2020 - ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ ਹੇਠ ਕੋਵਿਡ-19 ’ਤੇ ਕਾਬੂ ਪਾਉਣ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਮਿਸ਼ਨ ਫ਼ਤਹਿ ਤਹਿਤ ਐਸ.ਡੀ.ਐਮ ਸੰਗਰੂਰ ਸ੍ਰੀ ਬਬਨਦੀਪ ਸਿੰਘ ਵਾਲੀਆ ਵੱਲੋਂ ਵਾਹਨਾਂ ਅਤੇ ਖਾਣ ਪੀਣ ਵਾਲੀਆ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਐਸ.ਡੀ.ਐਮ ਬਬਨਦੀਪ ਸਿੰਘ ਵੱਲੋਂ ਬੱਸਾਂ ਅਤੇ ਆਵਾਜਾਈ ਦੇ ਹੋਰਨਾਂ ਸਾਧਨਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਬੱਸ ’ਚ ਬੈਠੇ 1 ਯਾਤਰੀ ਦਾ ਮਾਸਕ ਨਾ ਪਾਉਣ ’ਤੇ ਚਾਲਾਨ ਕੀਤਾ ਗਿਆ। ਉਨ੍ਹਾਂ ਹੋਰਨਾਂ ਯਾਤਰੀਆਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਕਰਨ ਜਨਤਕ ਥਾਵਾਂ ’ਤੇ ਨਾ ਥੁੱਕਣ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਵੱਖ ਵੱਖ ਦੁਕਾਨਦਾਰਾਂ ਦੇ ਮਾਸਕ ਨਾ ਪਾਉਣ ’ਤੇ 4 ਚਾਲਾਨ ਕੀਤੇ ਗਏ ਅਤੇ ਭਵਿੱਖ ਅੰਦਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਬਚਾਅ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆ ਦੇ ਚਾਲਾਨ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਿਹਤ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਦੇ ਰਹਿਣ।