ਐੱਸ.ਡੀ.ਐੱਮ ਵਲੋਂ ਹਾਟ-ਸਪਾਟ ਪਿੰਡ ਸੰਕਰਪੁਰਾ, ਖੋਖਰ, ਘੋਗਾ, ਕੋਟਲਾ ਬਾਂਮਾ ਅਤੇ ਬੁਲੋਵਾਲ ਦਾ ਦੌਰਾ
- ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ
ਰੋਹਿਤ ਗੁਪਤਾ
ਬਟਾਲਾ, 8 ਨਵੰਬਰ 2024 - ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਬਟਾਲਾ, ਵਿਰਕਮਜੀਤ ਸਿੰਘ ਵੱਲੋਂ ਹਾਟ-ਸਪਾਟ ਪਿੰਡਾਂ ਸੰਕਰਪੁਰਾ, ਖੋਖਰ, ਘੋਗਾ, ਕੋਟਲਾ ਬਾਮਾ ਅਤੇ ਬੁਲੋਵਾਲ ਵਿਖੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਨਾਇਬ ਤਹਿਸੀਲਦਾਰ, ਮਨਜੋਤ ਸਿੰਘ, ਮਨਧੀਰ ਸਿੰਘ, ਪਟਵਾਰੀ, ਕਾਨੂੰਗੋ ਅਤੇ ਨੰਬਰਦਾਰ ਆਦਿ ਮੋਜੂਦ ਸਨ।
ਇਸ ਮੌਕੇ ਗੱਲ਼ ਕਰਦਿਆਂ ਐੱਸ.ਡੀ.ਐੱਮ. ਵਿਰਕਮਜੀਤ ਸਿੰਘ ਨੇ ਦੱਸਿਆ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ।
ਐਸਡੀਐਮ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲ਼ੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।