- ਰਸਤੇ ਦੇ ਝਗੜੇ ਨੂੰ ਲੈ ਕੇ ਔਰਤ ਨੂੰ ਸ਼ਰਾਬ ਪੀ ਕੇ ਗਾਲੀ ਗਲੋਚ ਕਰਨ ਅਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
- ਪੁਲਿਸ ਨੇ ਕੀਤਾ 8 ਲੋਕਾਂ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ, 9 ਮਈ 2020 - ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਝੁੱਗੇ ਦਰਬਾਰ ਸਿੰਘ ਵਾਲੇ ਵਿਖੇ ਇਕ ਔਰਤ ਨੂੰ ਰਸਤੇ ਦੇ ਝਗੜੇ ਨੂੰ ਲੈ ਕੇ ਉਸ ਨੂੰ ਸ਼ਰਾਬ ਪੀ ਕੇ ਗਾਲੀ ਗਲੋਚ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ 8 ਲੋਕਾਂ ਖਿਲਾਫ 447, 506, 148, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵਿੰਦਰ ਕੌਰ ਪਤਨੀ ਜਰਨੈਲ ਸਿੰਘ ਵਾਸੀ ਝੁੱਗੇ ਦਰਬਾਰ ਸਿੰਘ ਵਾਲੇ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦਾ ਕੁਝ ਲੋਕਾਂ ਨਾਲ ਰਸਤੇ ਦਾ ਝਗੜਾ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਇਕ ਦਰਖਾਸਤ ਸ਼ਿਕਾਇਤਕਰਤਾ ਵੱਲੋਂ ਮਸੂਲ ਹੋਈ ਹੈ ਕਿ ਦੋਸ਼ੀਅਨ ਪਰਮਜੀਤ ਸਿੰਘ ਉਰਫ ਲੱਡੂ ਤਰਲੋਕ ਸਿੰਘ, ਹਰਜਿੰਦਰ ਸਿੰਘ ਪੁੱਤਰ ਅਮਰ ਸਿੰਘ, ਹਰਮੇਸ਼ ਸਿੰਘ ਪੁੱਤਰ ਅਜੀਤ ਸਿੰਘ, ਬੱਗੂ ਪੁੱਤਰ ਅਮਰ ਸਿੰਘ, ਮਨਜਿੰਦਰ ਸਿੰਘ, ਅੰਗਰੇਜ਼ ਸਿੰਘ, ਗੁਰਜੰਟ ਸਿੰਘ ਪੁੱਤਰਾਨ ਪਰਮਜੀਤ ਸਿੰਘ ਵਾਸੀਆਂ ਬਾਬਾ ਤਾਰੇ ਵਾਲਾ ਖੂਹ (ਪੰਜੇ ਕੇ ਉਤਾੜ) ਨੇ ਹਮਮਸ਼ਰਵਾ ਹੋ ਕੇ ਉਸ ਦੇ ਘਰ ਨੂੰ ਆਉਣ ਜਾਣ ਵਾਲਾ ਰਸਤਾ ਇੱਟਾਂ ਲਾ ਕੇ ਬੰਦ ਕਰ ਦਿੱਤਾ ਹੈ।
ਜਸਵਿੰਦਰ ਕੌਰ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਾਬ ਪੀ ਕੇ ਗਾਲੀ ਗਲੋਚ ਕਰਦੇ ਰਹੇ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।