ਮਨਿੰਦਰਜੀਤ ਸਿੱਧੂ
ਜੈਤੋ, 7 ਮਈ, 2020 - ਕੋਰੋਨਾ ਵਾਇਰਸ ਕਾਰਨ ਮੰਡੀਆਂ ਵਿੱਚ ਭੀੜ ਨਾ ਹੋਵੇ ਇਸ ਲਈ ਸਰਕਾਰ ਨੇ ਵੱਡੇ ਵੱਡੇ ਦਾਅਵੇ ਕੀਤੇ ਸਨ, ਪਰ ਕਣਕ ਦੀ ਚੁਕਾਈ ਨੂੰ ਲੈਕੇ ਸਰਕਾਰ ਦੇ ਸਾਰੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ ਇਹਨਾਂ ਸਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯਨੀਅਨ ਸਿੱਧੂਪੁਰਾ ਦੇ ਜਿਲਾ ਮੀਤ ਪ੍ਰਧਾਨ ਨਛੱਤਰ ਸਿੰਘ ਨੇ ਦਾਣਾ ਮੰਡੀ ਜੈਤੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਲਿਫਟਿੰਗ ਦੀ ਰਫ਼ਤਾਰ ਸੁਸਤ ਹੋਣ ਕਰਕੇ ਦਾਣਾ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ। ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦੇ ਘਰਾਂ ਵਿੱਚ ਵਿੱਚ ਵੀ ਕਣਕ ਦੇ ਢੇਰ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਪੇਮੈਂਟ ਵੀ ਬੜੀ ਸੁਸਤ ਰਫ਼ਤਾਰ ਨਾਲ ਭੇਜੀ ਜਾ ਰਹੀ ਹੈ। ਜਿੰਨੀ ਦੇਰ ਕਿਸਾਨ ਕਣਕ ਦੇ ਕੰਮ ਤੋਂ ਵਿਹਲੇ ਨਹੀਂ ਹੁੰਦੇ ਉਨੀ ਦੇਰ ਉਹ ਅਗਲੀ ਫ਼ਸਲ ਦੀ ਤਿਆਰੀ ਨਹੀਂ ਕਰ ਸਕਦੇ। ਇਸ ਤਰ੍ਹਾਂ ਕਣਕ ਦੀ ਖਰੀਦੋ ਫ਼ਰੋਖਤ ਵਿੱਚ ਸਰਕਾਰ ਦੁਆਰਾ ਕੀਤੀ ਜਾ ਰਹੀ ਕੁਤਾਹੀ ਕਿਸਾਨਾਂ ਦੀ ਅਗਲੀ ਫ਼ਸਲ ਤੇ ਵੀ ਮਾੜਾ ਪ੍ਰਭਾਵ ਪਾਵੇਗੀ।
ਉਹਨਾਂ ਕਿਹਾ ਕਿ ਸਰਕਾਰ ਨੂੰ ਮੰਡੀਆਂ ਵਿੱਚੋਂ ਕਣਕ ਦੀ ਰਫ਼ਤਾਰ ਤੇਜ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਉਹਨਾਂ ਦੀ ਫ਼ਸਲ ਦੀ ਪੇਮੈਂਟ ਫੋਰੀ ਤੌਰ ਤੇ ਜਾਰੀ ਕਰਨੀ ਚਾਹੀਦੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਜ਼ਬੂਰਨ ਸਾਨੂੰ ਸੰਘਰਸ਼ ਵਿੱਢਣਾ ਪਵੇਗਾ। ਇਸ ਮੌਕੇ ਇਕਾਈ ਪ੍ਰਧਾਨ ਕਾਲਾ ਸਿੰਘ, ਜਲ਼ੌਰਾ ਸਿੰਘ, ਬਲਾਕ ਪ੍ਰਧਾਨ ਛਿੰਦਰਪਾਲ ਸਿੰਘ, ਕੇਵਲ ਸਿੰਘ, ਜਗਦੇਵ ਸਿੰਘ, ਸੌਢੀ ਸਿੰਘ, ਪ੍ਰੀਤਮ ਸਿੰਘ, ਗਾਗੀ ਸਿੰਘ, ਗੁਰਮੇਲ ਸਿੰਘ, ਨਾਹਰ ਸਿੰਘ ਅਦਿ ਹਾਜਰ ਸਨ।