← ਪਿਛੇ ਪਰਤੋ
ਖਰੀਦ ਕਾਰਜਾਂ ਦੇ ਵਿਆਪਕ ਕਾਰਜ ਵਿੱਚ ਮੰਡੀ ਬੋਰਡ ਦੀ ਸਹਾਇਤਾ ਲਈ 1683 ਮੰਡੀਆਂ 'ਚ 3195 ਜੀ.ਓ.ਜੀ. ਤਾਇਨਾਤ ਚੰਡੀਗੜ, 23 ਅਪ੍ਰੈਲ 2020: ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫੌਜੀਆਂ ਨੇ ਵੀ ਅਨਾਜ ਮੰਡੀਆਂ ਵਿੱਚ ਮੋਰਚੇ ਸੰਭਾਲੇ ਹੋਏ ਹਨ ਤਾਂ ਕਿ ਕੋਵਿਡ-19 ਕਾਰਨ ਕਰਫਿਊ/ਲੌਕਡਾਊਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਅਤੇ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਕਰਦਿਆਂ ਅਡੀਸ਼ਨਲ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 3195 ਗਾਰਡੀਅਨਜ਼ ਆਫ ਗਵਰਨੈਂਸ (ਪ੍ਰਬੰਧਾਂ ਦੇ ਰਾਖੇ) ਨੂੰ ਖਰੀਦ ਪ੍ਰਕ੍ਰਿਆ ਲਈ ਮੰਡੀ ਬੋਰਡ ਦੀ ਸਹਾਇਤਾ ਵਾਸਤੇ ਮੰਡੀਆਂ ਵਿੱਚ ਤਾਇਨਾਤ ਕੀਤਾ ਹੈ। ਉਨ•ਾਂ ਦੱਸਿਆ ਕਿ ਇਹ ਜੀ.ਓ.ਜੀ. ਸੂਬਾ ਭਰ ਦੀਆਂ 1683 ਮੰਡੀਆਂ 'ਚ ਚੱਲ ਰਹੇ ਖਰੀਦ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਅਡੀਸ਼ਨਲ ਮੁੱਖ ਸਕੱਤਰ ਨੇ ਦੱਸਿਆ ਕਿ ਕੋਵਿਡ-19 ਦੀ ਮਹਾਮਾਰੀ ਕਾਰਨ ਸਿਹਤ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਖਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਕਰਵਾਉਣ ਤੋਂ ਇਲਾਵਾ ਟ੍ਰੈਫਿਕ ਦੀ ਨਿਗਰਾਨੀ ਦਾ ਔਖਾ ਕਾਰਜ ਨਿਪਟਾਉਣ ਲਈ ਜੀ.ਓ.ਜੀ. ਮੰਡੀਆਂ ਬੋਰਡ ਦੇ ਮੁਲਾਜ਼ਮਾਂ ਨਾਲ ਮਿਲ ਕੇ ਸੇਵਾਵਾਂ ਨਿਭਾਅ ਰਹੇ ਹਨ ਤਾਂ ਕਿ ਮੰਡੀਆਂ ਵਿੱਚ ਭੀੜ-ਭੜੱਕਾ ਨਾ ਹੋਵੇ। ਜੀ.ਓ.ਜੀ. ਵੱਲੋਂ ਸਾਫ-ਸਫਾਈ ਦੀਆਂ ਹਾਲਤਾਂ ਬਾਰੇ ਰਿਪੋਰਟ ਕਰਨ ਤੋਂ ਇਲਾਵਾ ਕਿਸੇ ਵੀ ਹੋਰ ਮਸਲੇ ਬਾਰੇ ਤੁਰੰਤ ਸੀਨੀਅਰ ਅਥਾਰਟੀ ਦੇ ਨੋਟਿਸ ਵਿੱਚ ਲਿਆਂਦਾ ਜਾਂਦਾ ਹੈ। ਉਨ•ਾਂ ਦੱਸਿਆ ਕਿ ਜੀ.ਓ.ਜੀ. ਪਹਿਲਾਂ ਤੋਂ ਸਥਾਪਤ ਢਾਂਚੇ ਦੁਆਰਾ ਕਿਸੇ ਵੀ ਮਾਮਲੇ ਬਾਰੇ ਆਪਣੇ ਤਹਿਸੀਲ ਜਾਂ ਜ਼ਿਲ•ਾ ਇੰਚਾਰਜ ਰਾਹੀਂ ਚੰਡੀਗੜ• ਵਿਖੇ ਸਥਿਤ ਹੈੱਡਕੁਆਰਟਰ ਵਿਖੇ ਸੂਚਿਤ ਕਰਦੇ ਹਨ ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਲਈ ਉਨ•ਾਂ ਵੱਲੋਂ ਭੇਜੀਆਂ ਰਿਪੋਰਟਾਂ ਨੂੰ ਮੰਡੀ ਬੋਰਡ ਨਾਲ ਸਾਂਝਾ ਕੀਤਾ ਜਾਂਦਾ ਹੈ। ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਇਸ ਔਖੇ ਸਮੇਂ ਵਿੱਚ ਮੰਡੀ ਬੋਰਡ ਵੱਲੋਂ ਕਣਕ ਦੀ ਫਸਲ ਦੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਅਤੇ ਸਿਹਤ ਸੁਰੱਖਿਆ ਉਪਾਵਾਂ ਲਈ ਇਹ ਕਦਮ ਸਹਾਈ ਸਿੱਧ ਹੋਣਗੇ। ਸਾਬਕਾ ਸੈਨਿਕ ਹੋਣ ਦੇ ਨਾਤੇ ਜੀ.ਓ.ਜੀ. ਦੀ ਸਮਰਪਿਤ ਭਾਵਨਾ ਦੀ ਸ਼ਲਾਘਾ ਕਰਦਿਆਂ ਸ੍ਰੀ ਖੰਨਾ ਨੇ ਉਨ•ਾਂ ਨੇ ਆਪਣੀ ਪੂਰੀ ਨੌਕਰੀ ਮੁਲਕ ਦੀ ਸੇਵਾ ਦੇ ਲੇਖੇ ਲਾਈ ਅਤੇ ਹੁਣ ਜਦੋਂ ਕਿਸਾਨਾਂ ਲਈ ਮਦਦ ਦੀ ਘੜੀ ਆਈ ਤਾਂ ਸਾਬਕਾ ਫੌਜੀ ਆਪਣੀ ਵਡੇਰੀ ਉਮਰ ਦੀ ਪ੍ਰਵਾਹ ਨਾ ਕਰਦਿਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਵਿੱਚ ਵੀ ਸਰਕਾਰ ਦੀ ਮਦਦ ਕਰਨ ਤੋਂ ਪਿੱਛੇ ਨਾ ਹਟੇ।
Total Responses : 267