ਬਲਵਿੰਦਰ ਸਿੰਘ ਧਾਲੀਵਾਲ
- ਦਾਣਾ ਮੰਡੀਆਂ ਵਿਚ ਵੀ ਜਲਦ ਲੱਗਣਗੇ ਕੈਂਪ
ਸੁਲਤਾਨਪੁਰ ਲੋਧੀ, 13 ਅਪ੍ਰੈਲ2021 - ਕਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਕਪੂਰਥਲਾ ਜਿਲ੍ਹੇ ਵਿਚ ਵੱਡਾ ਹੁਲਾਰਾ ਮਿਲਿਆ ਹੈ ਅਤੇ ਹੁਣ ਤੱਕ 60 ਹਜ਼ਾਰ ਤੋਂ ਜਿਆਦਾ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਦੂਰ ਦੁਰਾਡੇ ਖੇਤਰਾਂ ਅੰਦਰ ਲੋਕਾਂ ਤੱਕ ਪਹੁੰਚ ਕਰਨ ਲਈ ਸ਼ੁਰੂ ਕੀਤੇ ‘ਆਊਟ ਰੀਚ’ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਨਿਕਲੇ ਹਨ ਅਤੇ ਜਿਲ੍ਹੇ ਦੇ ਸਾਰੇ ਮੁੱਢਲੇ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਸਮੇਤ 84 ਥਾਵਾਂ ’ਤੇ ਟੀਕਾਕਰਨ ਹੋ ਰਿਹਾ ਹੈ। ਬੀਤੀ ਕੱਲ੍ਹ ਤੱਕ ਕੁੱਲ 56315 ਲੋਕਾਂ ਦਾ ਟੀਕਾਕਰਨ ਹੋਇਆ ਸੀ, ਜਿਸ ਵਿਚ 36113 ਸੀਨੀਅਰ ਸਿਟੀਜ਼ਨ ਹਨ।
ਜਿਲ੍ਹਾ ਪ੍ਰਸ਼ਾਸ਼ਨ ਵਲੋਂ ਗੰਭੀਰ ਬਿਮਾਰੀਆਂ ਵਾਲੇ ਲੋਕਾਂ ਨੂੰ ਖਤਰੇ ਤੋਂ ਬਚਾਉਣ ਲਈ ਅਜਿਹੇ ਲੋਕਾਂ ਦੀ ਪਛਾਣ ਤੇ ਟੀਕਾਕਰਨ ਸਹੀ ਦਿਸ਼ਾ ਵੱਲ ਹੈ ਅਤੇ 6262 ਕੋਮੌਰਬਿਡ ਕੰਡੀਸ਼ਨ ਵਾਲੇ ਲੋਕਾਂ ਨੂੰ ਵੈਕਸੀਨ ਲੱਗੀ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਤੇਜੀ ਦੇ ਮੱਦੇਨਜ਼ਰ ਅਗਲੇ ਦਿਨਾਂ ਦੌਰਾਨ ਵਿਸ਼ੇਸ਼ ਕੈਂਪ ਲਗਾਕੇ ਟੀਕਾਕਰਨ ਕੀਤਾ ਜਾਵੇਗਾ।