ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਆਰਜੀ ਸ਼ੈਲਟਰ, ਕਾਨੂੰਨੀ ਸਹਾਇਤਾ ਤੇ ਮਨੋਵਿਗਿਆਨਕ ਇਲਾਜ ਦੀ ਵੀ ਮਿਲੇਗੀ ਸਹੂਲਤ
ਪੀੜਤ ਮਹਿਲਾਵਾਂ ਨੂੰ ਕਾਉਂਸਲਿੰਗ ਦੀਅਾਂ ਸੇਵਾਵਾਂ ਵੀ ਮਿਲਣਗੀਆਂ
ਕਪੂਰਥਲਾ, 15 ਅਗਸਤ 2020: ਜਿਲ੍ਹਾ ਕਪੂਰਥਲਾ ਨੂੰ ਅੱਜ ਆਜਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ 'ਸਖੀ ਵਨ ਸਟਾਪ ਸੈਂਟਰ' ਦਾ ਸ਼ਾਨਦਾਰ ਤੋਹਫਾ ਦਿੱਤਾ ਗਿਆ। ਸੈਂਟਰ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੀਤਾ ਗਿਆ। ਸਿਵਲ ਹਸਪਤਾਲ ਵਿਖੇ ਉਸਾਰੇ ਗਏ ਇਸ ਨਵੇਂ ਸੈਂਟਰ ਰਾਹੀਂ ਹਿੰਸਾ ਤੋਂ ਪੀੜ੍ਹਤ ਮਹਿਲਾਵਾਂ ਨੂੰ ਨਿਆਂ ਦੇਣ ਲਈ ਵਨ ਸਟਾਪ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ।
ਸੈਂਟਰ ਦਾ ਉਦਘਾਟਨ ਕਰਨ ਮੌਕੇ ਡਿਪਟੀ ਕਮਿਸ਼ਨਰ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਤੇ ਐਸ.ਡੀ.ਐਮ. ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਨ ਸਟਾਪ ਸੈਂਟਰ ਵਲੋਂ ਹਿੰਸਾ ਪੀੜਤ ਮਹਿਲਾਵਾਂ ਦਾ ਬਚਾਅ ਕਰਕੇ ਉਸਨੂੰ ਲੋਂੜੀਦੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਪੀੜਤ ਮਹਿਲਾ ਨੂੰ ਨੈਸ਼ਨਲ ਹੈਲਥ ਮਿਸ਼ਨ 108 ਤਹਿਤ ਐਮਰਜੈਂਸੀ ਸੇਵਾਵਾਂ, ਪੁਲਿਸ,ਪੀ.ਸੀ.ਆਰ ਸਹਾਇਤਾ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਸੈਂਟਰ ਵਿਖੇ ਕੌਂਸਲਰ ਦੁਆਰਾ ਪੀੜਤ ਮਹਿਲਾਵਾਂ ਨੂੰ ਕਾਉਂਸਲਿੰਗ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੈਂਟਰ ਵਲੋਂ ਪੀੜ੍ਹਤ ਔਰਤਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਦੇਣ ਦੀ ਵਿਵਸਥਾ ਵੀ ਕੀਤੀ ਹੈ, ਜੋ ਕਿ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਮੁਫਤ ਲੈ ਸਕਦੀਆਂ ਹਨ। ਵਨ ਸਟੋਪ ਕਰਾਈਸਿਸ ਸੈਂਟਰ ਪੀੜਤ ਮਹਿਲਾਂ ਨੂੰ ਆਰਜ਼ੀ ਸੈਲਟਰ ਵੀ ਪ੍ਰਦਾਨ ਕਰੇਗਾ।
ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਸਨੇਹ ਲਤਾ ਨੇ ਦੱਸਿਆ ਕਿ ਕੋਈ ਵੀ ਔਰਤ ਕਿਸੇ ਮੁਸ਼ਕਿਲ ਸਮੇਂ ਵਿਚ ਆਪਣੇ ਇਲਾਕੇ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਜਾਂ ਜਿਲ੍ਹਾ ਪ੍ਰੋਗਰਾਮ ਅਫਸਰ ਨਾਲ ਸੰਪਰਕ ਕਰਕੇ ਸਖੀ ਵਨ ਸਟਾਪ ਸੈਂਟਰ ਤੋਂ ਮਿਲਣ ਵਾਲੀਆਂ ਸੇਵਾਵਾਂ ਦਾ ਲਾਭ ਲੈ ਸਕਦੀ ਹੈ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਯੋਗੇਸ਼ ਕੁਮਾਰੀ, ਬਾਲ ਸਰੁੱਖਿਆ ਅਫਸਰ ਮਨਪ੍ਰੀਤ ਕੌਰ ਤੇ ਸਖੀ ਵਨ ਸਟਾਪ ਸੈਂਟਰ ਦਾ ਸਟਾਫ ਮੌਜੂਦ ਸੀ।
ਕੈਪਸ਼ਨ- ਕਪੂਰਥਲਾ ਦੇ ਸਿਵਲ ਹਸਪਤਾਲ ਵਿਖੇ ਨਵੇਂ ਉਸਾਰੇ ਗਏ ਸਖੀ ਵਨ ਸਟਾਪ ਸੈਂਟਰ ਦਾ ਉਦਘਾਟਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ ਵੀ ਹਨ।