ਕਪੂਰਥਲਾ ਬੇਅਦਬੀ ਮਾਮਲਾ: ਪਰਚਾ ਦਰਜ ਕਰਨ ਨੂੰ ਲੈ ਕੇ ਪੁਲਿਸ ਭੰਬਲਭੂਸੇ 'ਚ
ਬਲਵਿੰਦਰ ਸਿੰਘ
ਕਪੂਰਥਲਾ, 19 ਦਸੰਬਰ 2021 - ਕਪੂਰਥਲਾ ਦੇ ਪਿੰਡ ਨਿਜ਼ਾਮਪੁਰਾ ਦੇ ਗੁਰਦੁਆਰਾ ਸਾਹਿਬ 'ਚ ਅੱਜ ਤੜਕੇ ਚਾਰ ਵਜੇ ਦੇ ਕਰੀਬ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਗ੍ਰਿਫਤਾਰ ਵਿਅਕਤੀ ਨਾਲ ਹੋਈ ਕੁੱਟਮਾਰ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਇਲਾਕੇ ਦੇ ਸਿੱਖ ਜੱਥੇਬੰਦੀਆਂ ਨੇ ਕਪੂਰਥਲਾ ਸੁਭਾਨਪੁਰ ਰੋਡ 'ਤੇ ਜਾਮ ਲਗਾ ਦਿੱਤਾ ਸੀ, ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਿੱਖ ਜਥੇ ਦੇ ਬੰਦੀਆਂ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਉਸ ਦੀ ਕਸਟਡੀ ਲੈਣੀ ਚਾਹੀ ਪਰ ਸਿੱਖ ਧਾਰਮਿਕ ਜਥੇਬੰਦੀਆਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਪੁਲਿਸ ਦੇ ਹਵਾਲੇ ਨਹੀਂ ਕੀਤਾ।
ਬੇਅਦਬੀ ਦੇ ਦੋਸ਼ੀ ਨੂੰ ਸਿੱਖ ਜੱਥੇ ਨੇ ਸੋਧਾ ਲਾ ਕੇ ਮੌਤ ਦੇ ਘਾਟ ਉਤਾਰਿਆ। ਉਸ ਤੋਂ ਬਾਅਦ ਕਪੂਰਥਲਾ ਦੇ ਐਸ.ਐਸ.ਪੀ ਅਤੇ ਆਈ.ਜੀ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਗੁਰਦੁਆਰੇ 'ਤੇ ਹਮਲਾ ਕਰਕੇ ਲਾਈਵ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਪੁਲਿਸ ਮੁਲਾਜ਼ਮਾਂ ਨਾਲ ਉਲਝ ਗਏ ਅਤੇ ਉਹ ਲੋਕਾਂ 'ਤੇ ਨਾਮ ਲੈ ਕੇ ਅਤੇ 100 ਦੇ ਕਰੀਬ ਵਿਅਕਤੀਆਂ ਖਿਲਾਫ 306 ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਰ ਉਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਯੂ ਟਰਨ ਲੈ ਲਿਆ, ਪਹਿਲਾਂ ਐਸਐਸਪੀ ਨੇ ਬਾਈਟ ਵਿੱਚ ਕਤਲ ਦਾ ਕੇਸ ਦਰਜ ਕਰਨ ਦੀ ਗੱਲ ਕਹੀ ਸੀ, ਹੁਣ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰਨ ਦੀ ਗੱਲ ਕਹੀ ਹੈ ਅਤੇ ਕਿਹਾ ਕੇ ਮਾਮਲੇ ਦੀ ਜਾਂਚ ਤੋਂ ਬਾਅਦ ਤਸਵੀਰ ਸਪੱਸ਼ਟ ਹੋਵੇਗੀ।
ਪਹਿਲਾਂ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਤਿੰਨ ਹੋਰ ਸਿੰਘਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਬਾਅਦ 'ਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਜਿਨ੍ਹਾਂ ਨੇ ਬਾਹਰ ਆ ਕੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਸਾਰੇ ਮਾਮਲੇ ਬਾਰੇ ਪੁੱਛਿਆ ਗਿਆ ਅਤੇ ਬਾਅਦ 'ਚ ਛੱਡ ਦਿੱਤਾ ਗਿਆ।
ਹੁਣ ਕਪੂਰਥਲਾ ਦੇ ਨਿਜ਼ਾਮਪੁਰ ਦੀ ਘਟਨਾ ਨੂੰ ਲੈ ਕੇ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਸ਼ਿਕਾਇਤ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਪਰ ਪੁਲਿਸ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਇਹ ਬੇਅਦਬੀ ਦੀ ਘਟਨਾ ਹੈ ਜਾਂ ਚੋਰੀ ਦੀ।