← ਪਿਛੇ ਪਰਤੋ
ਘਨੌਰ 10 ਨਵੰਬਰ(ਕੁਲਵੰਤ ਸਿੰਘ ਬੱਬੂ): ਬਾਬੇ ਨਾਨਕ ਦੀ ਕਰਮਭੂਮੀ ਕਰਤਾਰਪੁਰ ਦਾ ਲਾਂਘਾ ਖੁੱਲਣ ਨਾਲ ਸਮੁੱਚੇ ਸਿੱਖ ਜਗਤ ਦੀਆਂ ਕੀਤੀਆਂ ਹੋਈਆਂ ਅਰਦਾਸਾਂ ਪੂਰੀਆਂ ਹੋ ਗਈਆਂ ਹਨ। ਇਸ ਲਾਂਘੇ ਨੰੂ ਲਵਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਰੇ ਹੀ ਵਧਾਈ ਦੇ ਪਾਤਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਕੀਤਾ ਗਿਆ ਜੋ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਪਹਿਲੇ ਜਥੇ ਵਿਚ ਸ਼ਾਮਲ ਹੋ ਕੇ ਕਰਤਾਰਪੁਰ ਸਾਹਿਬ ਤੋਂ ਵਾਪਸ ਪੰਜਾਬ ਪਰਤੇ ਹਨ। ਜਲਾਲਪੁਰ ਨੇ ਇਹ ਵੀ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੇ ਮਨ ਨੂੰ ਜੋ ਸਾਂਤੀ ਮਹਿਸੂਸ ਹੋਈ ਹੈ ਉਸ ਨੂੰ ਸ਼ਬਦਾਂ ਰਾਹੀਂ ਦਰਸਾਉਣਾ ਅਸੰਭਵ ਹੈ। ਉਹ ਆਪਣੇ ਵੱਲੋਂ ਸਮੁੱਖੇ ਸਿੱਖ ਜਗਤ ਨੰੂ ਲਾਂਘਾ ਖੁੱਲਣ ਦੀ ਵਧਾਈ ਦਿੰਦੇ ਹਨ ਤੇ ਵਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਹਰ ਇਕ ਨੰੂ ਨਨਕਾਣਾ ਸਾਹਿਬ ਦੇ ਦਰਸ਼ਨ ਦੀਦਾਰ ਬਖ਼ਸਣ। ਉਨ੍ਹਾਂ ਇਹ ਕਿਹਾ ਕਿ ਪਾਕਿਸਤਾਨ ਜਿਥੇ ਕਿ ਜਿਆਦਾਤਰ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੋਕ ਰਹਿੰਦੇ ਹਨ ਪ੍ਰੰਤੂ ਮਹਿਜ 11 ਮਹੀਨੇ ਵਿਚ ਤਿਆਰ ਕੀਤੀ ਗਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਵਿਲੱਖਣ ਇਮਾਰਤ ਤੇ ਸੁੰਦਰਤਾ ਤੋਂ ਸਾਡੇ ਸਿੱਖ ਧਰਮ ਦੇ ਆਗੂਆਂ ਨੰੂ ਵੀ ਸਬਕ ਲੈਣ ਦੀ ਲੋੜ ਹੈ। ਜਲਾਲਪੁਰ ਨੇ ਕਿਹਾ ਕਿ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਮੁੜ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਜਾਣਗੇ।
Total Responses : 267