ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਨਵੰਬਰ - ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਦੇਣ ਲਈ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵਿਸ਼ੇਸ਼ ਸਹਾਇਤਾ ਕਾਊਂਟਰ ਖੋਲ੍ਹਣ ਦੇ ਕੀਤੇ ਫ਼ੈਸਲੇ ਅਨੁਸਾਰ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦੋ ਵਿਸ਼ੇਸ਼ ਸਹਾਇਤਾ ਕਾਊਂਟਰ ਸਥਾਪਿਤ ਕੀਤੇ ਗਏ ਹਨ।।
ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਪ੍ਰਧਾਨ ਭਾਈ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਦੇ ਆਦੇਸ਼ 'ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਦੀ ਅਗਵਾਈ ਵਿਚ ਘੰਟਾ ਘਰ ਜੋੜਾ ਘਰ ਦੇ ਨਜ਼ਦੀਕ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਗੇਟ ਨਜ਼ਦੀਕ ਦੋ ਕਾਊਂਟਰ ਸ਼ੁਰੂ ਕਰਨ ਤੋਂ ਇਲਾਵਾ ਇੱਕ ਵਿਸ਼ੇਸ਼ ਸਹਾਇਤ ਕਾਉਂਟਰ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਸਥਾਪਿਤ ਕੀਤਾ ਗਿਆ ਹੈ, ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸ਼ਰਧਾਲੂਆਂ ਦੇ ਫਾਰਮ ਭਰਣ ਵਿਚ ਸਹਾਇਤਾ ਕਰਨਗੇ।