← ਪਿਛੇ ਪਰਤੋ
ਨਵੀਂ ਦਿੱਲੀ, 3 ਅਕਤੂਬਰ - ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਹਿੱਸਾ ਲੈਣ ਲਈ ਜਾਣਗੇ। ਉਹ 9 ਨਵੰਬਰ ਨੂੰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਵਿਚ ਸ਼ਾਮਲ ਹੋਣਗੇ।
ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸੱਦਾ ਦਿੱਤਾ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਕਿਸਤਾਨ ਦੇ ਸੱਦੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਰਹੇ।
Total Responses : 267