ਨਵੀਂ ਦਿੱਲੀ, 31 ਅਕਤੂਬਰ 2019 - ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦੇ ਭਾਰਤ ਵਾਲੇ ਪਾਸੇ ਪੈਸੈਂਜਰ ਟਰਮੀਨਲ ਇਮਾਰਤ ਦਾ ਉਦਘਾਟਨ 9 ਨਵੰਬਰ, 2019 ਨੂੰ ਡੇਰਾ ਬਾਬਾ ਨਾਨਕ ਵਿਖੇ ਕਰਨਗੇ। ਇਸ ਸਬੰਧੀ ਪੀਐੱਮ ਮੋਦੀ ਦਾ ਸਡਿਊਲ ਜਾਰੀ ਕੀਤਾ ਗਿਆ ਹੈ ਜੋ ਹੇਠ ਲਿਖੇ ਅਨੁਸਾਰ ਹੈ...
- ਪ੍ਰਧਾਨ ਮੰਤਰੀ ਨਰੇਂਦਰ ਮੋਦੀ ਡੇਰਾ ਬਾਬਾ ਨਾਨਕ ਵਿਖੇ ਕਰੀਬ 11:00 ਵਜੇ ਪੀਟੀਬੀ ਦਾ ਉਦਘਾਟਨ ਕਰਨਗੇ।
- ਪ੍ਰਧਾਨ ਪ੍ਰਧਾਨ ਮੰਤਰੀ ਡੇਰਾ ਬਾਬਾ ਨਾਨਕ ਵਿਖੇ ਕਰੀਬ 11:30 ਵਜੇ ਇੱਕ ਜਨਸਭਾ ਨੂੰ ਸੰਬੋਧਿਤ ਕਰਨਗੇ। ਜਨ ਸਭਾ ਦਾ ਸਥਾਨ ਪੀਟੀਬੀ ਤੋਂ 3 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।
- ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰੀਬ 1:00 ਵਜੇ ਪਹੁੰਚਣਗੇ।