- ਸਮੂਹ ਹਸਪਤਾਲਾਂ ਦੇ ਨੁਮਾਇੰਦਿਆਂ ਨੇ ਐਸ.ਡੀ.ਐਮ. ਨੂੰ ਦਿੱਤਾ ਭਰੋਸਾ
ਮਲੇਰਕੋਟਲਾ, 9 ਅਪ੍ਰੈਲ 2020 - ਕੋੋਰੋੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ, ਸੰਗਰੂਰ ਵੱਲੋੋਂ ਸੰਗਰੂਰ ਜ਼ਿਲ੍ਹੇ ਵਿਚ ਲਗਾਏ ਗਏ ਕਰਫਿਊ ਦੌੌਰਾਨ ਸਬ ਡਵੀਜ਼ਨ ਮਲੇਰਕੋਟਲਾ ਅਤੇ ਅਹਿਮਦਗੜ੍ਹ ਦੇ ਪ੍ਰਾਈਵੇਟ ਹਸਪਤਾਲ ਵੀ ਆਪਣੀਆਂ ਸੇਵਾਵਾਂ ਦੇਣ ਲਈ ਅੱਗੇ ਆਏ ਹਨ.ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਲੇਰਕੋਟਲਾ ਨੇ ਦੱਸਿਆ ਕਿ ਅੱਜ ਮਲੇਰਕੋਟਲਾ ਅਤੇ ਅਹਿਮਦਗੜ੍ਹ ਸ਼ਹਿਰ ਵਿਚ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਹੰਗਾਮੀ ਮੀਟਿੰਗ ਕੀਤੀ ਗਈ ਸੀ।
ਇਸ ਮੌੌਕੇ ਸਮੂਹ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਕੋਰੋੋਨਾ ਵਾਇਰਸ ਨੂੰ ਫੈਲਣ ਤੋੋਂ ਰੋਕਣ ਲਈ ਜਿਥੇ ਪ਼੍ਰਸ਼ਾਸਨ ਵੱਲੋੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਅਜਿਹੇ ਸਮੇਂ ਵਿਚ ਪ੍ਰਾਈਵੇਟ ਹਸਪਤਾਲ ਵੀ ਬਹੁਤ ਅਹਿਮ ਰੋਲ ਨਿਭਾਅ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਤੁਰੰਤ ਪ੍ਰਾਈਵੇਟ ਹਸਪਤਾਲਾਂ ਦੀਆਂ ਓ.ਪੀ.ਡੀਜ਼ ਨੂੰ ਖੋਲ੍ਹਿਆ ਜਾਵੇ ਤਾਂ ਜੋ ਮਲੇਰਕੋਟਲਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਦੇ ਲੋੋਕ ਆਪਣਾ ਇਲਾਜ ਕਰਵਾ ਸਕਣ। ਇਸ ਮੌੌਕੇ ਮੀਟਿੰਗ ਵਿਚ ਹਾਜ਼ਰ ਸਮੂਹ ਨੁਮਾਇੰਦਿਆਂ ਨੇ ਪਾਂਥੇ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਆਪਣੇ ਆਪਣੇ ਹਸਪਤਾਲ ਖੋਲ੍ਹਣਗੇ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।