ਲਾਹਣ ਸਮੇਤ ਕਾਬੂ ਕੀਤੇ ਵਿਅਕਤੀ ਨਾਲ ਸੀ.ਆਈ.ਏ. ਸਟਾਫ਼ ਜੈਤੋ ਦੀ ਟੀਮ।
ਮਨਿੰਦਰਜੀਤ ਸਿੱਧੂ
ਜੈਤੋ, 03 ਅਗਸਤ 2020: ਮਾਝੇ ਦੇ ਤਿੰਨ ਜ਼ਿਲਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਜਿਸਦੇ ਚਲਦਿਆਂ ਐਸ.ਐਸ.ਪੀ. ਫਰੀਦਕੋਟ ਸਵਰਨਦੀਪ ਸਿੰਘ ਵੱਲੋਂ ਦੇਸੀ ਸ਼ਰਾਬ ਕੱਢਣ ਅਤੇ ਤਸਕਰੀ ਕਰਨ ਵਾਲ਼ਿਆਂ ਵਿਰੁੱਧ ਸਖਤੀ ਕਰਦਿਆਂ ਇੱਕ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਅਧੀਨ ਸਬ-ਡਵੀਜ਼ਨ ਜੈਤੋ ਦੇ ਉੱਪ-ਪੁਲਿਸ ਕਪਤਾਨ ਪਰਮਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅੱਜ ਸੀ.ਆਈ.ਏ. ਸਟਾਫ਼ ਜੈਤੋ ਵੱਲੋਂ 100 ਲੀਟਰ ਲਾਹਣ ਫੜ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਆਈ.ਸਟਾਫ਼ ਜੈਤੋ ਦੇ ਇੰਚਾਰਜ਼ ਸਬ-ਇੰਸਪੈਕਟਰ ਕੁਲਬੀਰ ਚੰਦ ਸ਼ਰਮਾ ਨੇ ਦੱਸਿਆ ਕਿ ਏ.ਐਸ.ਆਈ ਪਰਮਿੰਦਰ ਸਿੰਘ, ਹੈੱਡ ਕਾਂਸਟੇਬਲ ਖੁਸ਼ਵਿੰਦਰ ਸਿੰਘ ਸੇਵੇਵਾਲਾ ਅਤੇ ਹੈੱਡ ਕਾਂਸਟੇਬਲ ਰਣਦੀਪ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਭਰੋਸੇਯੋਗ ਮੁਖਬਰ ਦੀ ਇਤਲਾਹ ੳੱਪਰ ਨੇੜਲੇ ਪਿੰਡ ਸੂਰਘੂਰੀ ਵਿਖੇ ਭਿੰਮਾ ਸਿੰਘ ਪੁੱਤਰ ਰਾਜ ਸਿੰਘ ਚੌਂਕੀਦਾਰ ਦੇ ਘਰ ਰੇਡ ਕਰਕੇ 100 ਲੀਟਰ ਲਾਹਣ ਬਰਾਮਦ ਕਰਕੇ ਮੌਕੇ ਉੱਪਰ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਅਤੇ ਆਈ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਸੀ.ਆਈ.ਏ ਸਟਾਫ ਜੈਤੋ ਦੇ ਮੱੁਖ ਮੁਨਸ਼ੀ ਹਰਜਿੰਦਰ ਸਿੰਘ ਢਿੱਲਵਾਂ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀਆਂ ਕਾਨੂੰਨ ਵਿਰੋਧੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹਨਾਂ ਵਿਰੱੁਧ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੈੱਡ ਕਾਂਸਟੇਬਲ ਜਤਿੰਦਰ ਸਿੰਘ, ਕਾਂਸਟੇਬਲ ਰਣਜੀਤ ਸਿੰਘ, ਕਾਂਸਟੇਬਲ ਜਗਮੇਲ ਸਿੰਘ ਹਾਜਰ ਸਨ।