ਅਸ਼ੋਕ ਵਰਮਾ
ਬਠਿੰਡਾ, 17 ਅਗਸਤ 2020: ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਕਮਲਜੀਤ ਲਾਂਬਾ, ਅਤੇ ਸਿਵਲ ਜੱਜ(ਸ.ਡ.)/ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਅਸ਼ੋਕ ਕੁਮਾਰ ਚੌਹਾਨ ਦੀ ਰਹਿਨੁਮਾਈ ਹੇਠ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਰਮਚਾਰੀਆਂ, ਪੰਜਾਬ ਪੁਲਿਸ ਦੇ ਮੁਲਾਜ਼ਮਾ ਅਤੇ ਆਮ ਲੋਕਾਂ ਨੂੰ ਮਾਸਕ ਵੰਡੇ ਗਏ।
ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਹਿਤ ਤਹਿਤ ਪੀ.ਐਲ.ਵੀ. ਸ੍ਰੀ ਰਾਕੇਸ਼ ਕੁਮਾਰ ਨਰੂਲਾ ਦੇ ਸਹਿਯੋਗ ਨਾਲ ਦਫ਼ਤਰ ਡਿਪਟੀ ਕਮਿਸ਼ਨਰ, ਬਠਿੰਡਾ ਵਿਖੇ ਪੰਜਾਬ ਪੁਲਿਸ ਦੇ ਮੁਲਾਜ਼ਮਾ ਅਤੇ ਆਮ ਜਨਤਾ ਨੂੰ ਇਸ ਦੌਰਾਨ ਲਗਭਗ 200 ਮੁਫ਼ਤ ਮਾਸਕ ਵੰਡੇ।
ਇਸ ਦੌਰਾਨ ਉਨਾਂ ਵੱਲੋਂ ਕੋਵਿਡ-19 ਕੋਰੋਨਾ ਮਹਾਂਮਾਰੀ ਦੇ ਲਗਾਤਾਰ ਜਾਰੀ ਕਹਿਰ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨਾਂ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਘੱਟੋ ਘੱਟ 6 ਫੁੱਟ ਦੀ ਦੂਰੀ, ਮੂੰਹ ਤੇ ਹਮੇਸ਼ਾ ਮਾਸਕ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਇਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਕੇ ਹੀ ਅਸੀਂ ਕੋਰੋਨਾ ਮਹਾਂਮਾਰੀ 'ਤੇ ਜਿੱਤ ਹਾਸਲ ਕਰ ਸਕਦੇ ਹਾਂ।