← ਪਿਛੇ ਪਰਤੋ
ਮਿੱਤਰ ਸੈਨ ਸ਼ਰਮਾ
ਮਾਨਸਾ, 2 ਮਈ 2020 - ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ ਅਹਿਤਿਆਤ ਵਜੋਂ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਮਾਨਸਾ ਦੇ ਸ਼ਹਿਰ ਬੁਢਲਾਡਾ ਦੇ ਇੱਕ ਹੋਟਲ ਵਿੱਚ ਵਿਆਹ ਦੀ ਪਾਰਟੀ ਕਰ ਰਹੇ ਲਗਭਗ 20–25 ਵਿਅਕਤੀਆਂ ਨੂੰ ਪੁਲਿਸ ਵੱਲੋਂ ਧਾਰਾ 188 ਅਧੀਨ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸਥਾਨਕ ਸਮਾਜ ਸੇਵੀ ਸੰਸਥਾ ਦੇ ਇੱਕ ਮੈਂਬਰ ਵੱਲੋਂ ਆਪਣੇ ਰਿਸ਼ਤੇਦਾਰ ਦੇ ਵਿਆਹ ਪਾਰਟੀ ਲਈ ਇੱਕ ਹੋਟਲ ਵਿੱਚ ਇੱਕਠ ਕੀਤਾ ਹੋਇਆ ਸੀ, ਜਦੋਂ ਹੀ ਇਸ ਪ੍ਰੋਗਰਾਮ ਦੀ ਵਾਇਰਲ ਹੋਈ ਵੀਡੀਓ ਪੁਲਿਸ ਤੱਕ ਪੁੱਜੀ ਤਾਂ ਪੁਲਿਸ ਨੇ ਮੌਕੇ 'ਤੇ ਹੀ ਕਾਰਵਾਈ ਕਰਦਿਆਂ ਪਾਰਟੀ 'ਚ ਸ਼ਾਮਿਲ ਲਗਭਗ 20–25 ਵਿਅਕਤੀਆਂ ਨੂੰ ਮੌਕੇ 'ਤੇ ਜਾ ਕੇ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਖਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਐੱਸ.ਐੱਚ.ਓ. ਸ਼ਹਿਰੀ ਇੰਸਪੈਕਟਰ ਗੁਰਦੀਪ ਸਿੰਘ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Total Responses : 267