← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 29 ਸਤੰਬਰ 2020 - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਖੇਤੀ ਕਾਨੂੰਨ ਮਾਮਲੇ ਵਿਚ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਕੰਮ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਨਾਲ ਫਰੈਂਡਲੀ ਮੈਚ ਖੇਡ ਰਹੀ ਹੈ, ਉਨ੍ਹਾਂ ਕਾਂਗਰਸੀਆਂ ਵਲੋਂ ਟਰੈਕਟਰ ਸਾੜੇ ਜਾਣ ਨੂੰ ਵੀ ਡਰਾਮਾ ਦੱਸਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਖੜਾ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਘਰਸ਼ ਵਿੱਢੇਗਾ।। ਇਸ ਮੌਕੇ ਉਨ੍ਹਾਂ ਨਾਲ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ।
Total Responses : 267