← ਪਿਛੇ ਪਰਤੋ
ਨਵੀਂ ਦਿੱਲੀ, 16 ਜਨਵਰੀ, 2017 : ਐਤਵਾਰ ਨੂੰ ਭਾਜਪਾ ਛੱਡ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪਹਿਲੀ ਵਾਰ ਪ੍ਰੈਸ ਕਾਨਫਰੰਸ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਪੈਦਾਇਸ਼ੀ ਕਾਂਗਰਸੀ ਹਨ ਅਤੇ ਵਾਪਸ ਆਪਣੀਆਂ ਜੜ੍ਹਾਂ ਨਾਲ ਜੁੜ ਗਏ ਹਨ। ਸਿੱਧੂ ਨੇ ਕਿਹਾ ਕਿ ਮੇਰੇ ਪਿਤਾ ਨੇ 40 ਸਾਲ ਕਾਂਗਰਸ ਦੀ ਸੇਵਾ ਕੀਤੀ ਹੈ ਇਸ ਲਈ ਮੈਨੂੰ ਕੋਈ ਫਰਕ ਨਹੀਂ ਪੈਂਦਾ ਕਿ ਲੋਕ ਮੇਰੇ ਬਾਰੇ ਕੀ ਕਹਿੰਦੇ ਹਨ। ਕੁਝ ਸਮਾਂ ਪਹਿਲਾਂ ਕਾਂਗਰਸ ‘ਤੇ ਹਮਲੇ ਕਰਨ ਵਾਲੇ ਸਿੱਧੂ ਨੇ ਅੱਜ ਕਾਂਗਰਸ ਨੂੰ ਕੌਛੱਲਿਆ ਅਤੇ ਭਾਜਪਾ ਨੂੰ ਕੈਕੇਈ ਦੱਸਿਆ। ਉਨ੍ਹਾਂ ਕਿਹਾ ਕਿ ਮੇਰੀ ਇਹ ਘਰ ਵਾਪਸੀ ਹੈ।
Total Responses : 267