ਕਾਂਗਰਸ ਐਮ ਪੀ ਰਾਜੀਵ ਸਾਤਵ ਦਾ ਕੋਰੋਨਾ ਕਾਰਨ ਦੇਹਾਂਤ
ਮੁੰਬਈ, 16 ਮਈ 2021 - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਸਾਤਵ ਦੀ 22 ਅਪ੍ਰੈਲ ਨੂੰ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਉਹ ਅਜੇ ਇਸ ਬਿਮਾਰੀ ਤੋਂ ਉੱਭਰ ਰਹੇ ਸਨ ਕਿ ਉਹਨਾਂ ਦਾ ਦੇਹਾਂਤ ਹੋ ਗਿਆ। ਸਾਤਵ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ।