ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਨੂੰ ਸੜਕ ਤੋਂ ਸੰਸਦ ਤੱਕ ਬੁਲੰਦ ਕਰੇਗੀ- ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 25 ਜੁਲਾਈ 2024- ਕੱਲ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਵੱਲੋਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਤੇ ਹਾਜ਼ਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਕਿਸਾਨ ਆਗੂਆਂ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਬੀਤੇ ਦਿਨੀਂ ਮੋਦੀ ਸਰਕਾਰ ਵੱਲੋਂ ਬਜ਼ਟ ਸੈਸ਼ਨ ਵਿੱਚ ਕਿਸਾਨਾਂ ਨੂੰ ਬਿਲਕੁਲ ਨਜ਼ਰ ਅੰਦਾਜ਼ ਕੀਤਾ ਗਿਆ ਹੈ ਉਹਨਾਂ ਦੇ ਹੱਕ ਜਿਨ੍ਹਾਂ ਲਈ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਕਿਸਾਨੀ ਫਸਲਾਂ ਤੇ ਘੱਟੋ ਘੱਟ ਸਮਰਥਨ ਮੁੱਲ ( ਐਮ ਐਸ ਪੀ ) ਦੇ ਕਿ ਉਸ ਨੂੰ ਕਾਨੂੰਨੀ ਮਾਨਤਾ ਦੇਣਾ,ਕਿਸਾਨੀ ਕਰਜੇ ਮਾਫ ਕਰਨਾ,ਖੇਤ ਮਜ਼ਦੂਰਾਂ ਨੂੰ ਪੈਨਸ਼ਨ ਦੇਣਾ,ਨਰੇਗਾ ਮਜ਼ਦੂਰਾਂ ਦੀ ਉਜ਼ਰਤਾਂ ਵਿੱਚ ਵਾਧਾ ਕਰਨਾ ਆਦਿ ਮੰਗਾਂ ਦੇ ਸਬੰਧ ਵਿੱਚ ਦਿਲੀ ਆਏ ਕਿਸਾਨਾਂ ਨੂੰ ਪੂਰਜੋਰ ਭਰੋਸਾ ਦਿੱਤਾ ਕਿ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਅੰਨਦਾਤਾ ਦੀ ਇਸ ਆਵਾਜ਼ ਨੂੰ ਸੜਕ ਤੋਂ ਲੈ ਕਿ ਸੰਸਦ ਤੱਕ ਪੂਰੇ ਜ਼ੋਰਾਂ ਨਾਲ ਬੁਲੰਦ ਕਰਨਗੇ। ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੇ ਬੱਣਦੇ ਹੱਕ ਲੈ ਕਿ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਉਹ ਕਿਸਾਨਾਂ, ਮਜ਼ਦੂਰਾਂ,ਛੋਟੇ ਦੁਕਾਨਦਾਰਾਂ, ਦਲਿਤ ਵਰਗ, ਮੁਲਾਜ਼ਮਾਂ ਵਰਗ ਅਤੇ ਪਿਛੜੀਆਂ ਸ਼੍ਰੇਣੀਆਂ ਦੇ ਲੋਕਾਂ ਨਾਲ ਡੱਟ ਕਿ ਖੜੇ ਹਨ ਤੇ ਸੰਸਦ ਵਿੱਚ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਝੀ ਕੀਤੀ।