← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 31 ਜਨਵਰੀ 2022: ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਵੱਲੋਂ ਬਾਗੀ ਹੋਣ ਦੀਆਂ ਖ਼ਬਰਾਂ ਦੀ ਅਜੇ ਸਿਆਹੀ ਨਹੀਂ ਸੁੱਕੀ ਸੀ ਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਬਗ਼ਾਵਤ ਵਾਲਾ ਝੰਡਾ ਚੁੱਕ ਲਿਆ ਹੈ ।ਡਿਪਟੀ ਸਪੀਕਰ ਦੀ ਧਰਮ ਪਤਨੀ ਮਨਜੀਤ ਕੌਰ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖ਼ਰੀ ਦਿਨ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਹ ਮੁਕਾਬਲੇ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ ।ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਬੀਬੀ ਮਨਜੀਤ ਕੌਰ ਵੱਲੋਂ ਕਾਗਜ਼ ਦਾਖ਼ਲ ਕਰਨ ਦੀ ਪੁਸ਼ਟੀ ਕੀਤੀ ਹੈ ।ਇਸ ਸੰਬੰਧ ਚ ਪਿਛਲੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਜਿਸ ਨੂੰ ਅੱਜ ਸ੍ਰੀ ਭੱਟੀ ਨੇ ਵਿਰਾਮ ਦੇ ਦਿੱਤਾ ਹੈ ।ਦੱਸਣਯੋਗ ਹੈ ਕਿ ਅਜੈਬ ਸਿੰਘ ਭੱਟੀ ਮਲੋਟ ਹਲਕੇ ਤੋਂ ਵਿਧਾਇਕ ਹਨ ਜਿਨ੍ਹਾਂ ਦੀ ਇਸ ਵਾਰ ਕਾਂਗਰਸ ਪਾਰਟੀ ਨੇ ਟਿਕਟ ਕੱਟ ਦਿੱਤੀ ਹੈ ।ਭੱਟੀ ਦੇ ਨਜ਼ਦੀਕੀ ਹਲਕਿਆਂ ਦਾ ਦੱਸਣਾ ਹੈ ਕਿ ਡਿਪਟੀ ਸਪੀਕਰ ਪਿਛਲੇ ਕਈ ਦਿਨਾਂ ਤੋਂ ਨਾਰਾਜ਼ ਚੱਲ ਰਹੇ ਸਨ ।ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਭੱਟੀ ਨੂੰ ਪਹਿਲਾਂ ਬਠਿੰਡਾ ਦਿਹਾਤੀ ਤੋਂ ਟਿਕਟ ਦੇਣ ਬਾਰੇ ਆਖਿਆ ਗਿਆ ਸੀ ਇੱਥੇ ਇਕ ਵਾਰ ਫਿਰ ਪਾਰਟੀ ਨੇ ਹਰਵਿੰਦਰ ਸਿੰਘ ਲਾਡੀ ਨੂੰ ਉਮੀਦਵਾਰ ਬਣਾਇਆ ਹੈ । ਉਸ ਤੋਂ ਬਾਅਦ ਸ੍ਰੀ ਭੱਟੀ ਨੂੰ ਜੈਤੋ ਹਲਕੇ ਵਿਚ ਅਡਜਸਟ ਕਰਨ ਦੀ ਗੱਲ ਵੀ ਸਾਹਮਣੇ ਆਈ ਸੀ । ਇਸ ਦੌਰਾਨ ਭੱਟੀ ਨੂੰ ਵਾਪਸ ਭੁਚੋ ਮੰਡੀ ਹਲਕੇ ਚ ਭੇਜਣ ਬਾਰੇ ਵੀ ਕਿਹਾ ਗਿਆ ਸੀ ਪਰ ਜਦੋਂ ਕਾਂਗਰਸ ਪਾਰਟੀ ਨੇ ਟਿਕਟ ਕੱਟ ਦਿੱਤੀ ਤਾਂ ਕੁਝ ਦਿਨ ਦੀ ਚੁੱਪੀ ਤੋਂ ਬਾਅਦ ਡਿਪਟੀ ਸਪੀਕਰ ਐਕਸ਼ਨ ਮੋਡ ਚ ਆ ਗਏ ਹਨ । ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਾਰਟੀ ਦੀ ਹਰ ਪੱਖ ਤੋਂ ਸੇਵਾ ਕੀਤੀ ਹੈ ।ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਰਨ ਮੇਰੀ ਟਿਕਟ ਕੱਟ ਦਿੱਤੀ ਹੈ ਇਸ ਲਈ ਹੁਣ ਉਨ੍ਹਾਂ ਦੇ ਧਰਮਪਤਨੀ ਮੰਗਲਵਾਰ ਨੂੰ ਭਦੌੜ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕਰ ਰਹੇ ਹਨ ।
Total Responses : 267