ਚੰਡੀਗੜ੍ਹ, 10 ਜੁਲਾਈ, 2017 : ਕਾਂਗਰਸ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮੀਰਾ ਕੁਮਾਰੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਪਹੁੰਚੇ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਦੇਸ਼ ਜਾਤ-ਪਾਤ 'ਚ ਵੰਡਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਚੋਣਾਂ 'ਚ ਵਿਚਾਰਧਾਰਾ ਦੀ ਲੜਾਈ ਲੜ ਰਹੇ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੀਰਾ ਕੁਮਾਰੀ ਨੇ ਕਿਹਾ ਕਿ ਉਹ ਭਾਜਪਾ ਉਮੀਦਵਾਰ ਕੋਵਿੰਦ ਜੀ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੀ ਲੜਾਈ ਕਿਸੇ ਪਾਰਟੀ ਵਿਸ਼ੇਸ਼ ਖਿਲਾਫ ਨਹੀਂ ਹੈ ਸਗੋਂ ਉਨ੍ਹਾਂ ਦੀ ਲੜਾਈ ਵਿਚਾਰਧਾਰਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਜਾਤ-ਪਾਤ ਦੀ ਗੱਲ ਹੋਣਾ ਅਤਿਦੁੱਖਦਾਈ ਹੈ। ਕਾਂਗਰਸੀ ਉਮੀਦਵਾਰ ਨੇ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਸਹਿਯੋਗ ਮਿਲਣ ਦਾ ਦਾਅਵਾ ਕੀਤਾ ਹੈ।