ਕਾਨੂੰਨ ਵਾਪਸ ਲੈਣ ਦੀ ਖੁਸ਼ੀ ਵਿੱਚ ਲੱਡੂ ਵੰਡੇ
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 19 ਨਵੰਬਰ, 2021: ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਖੁਸ਼ੀ ਵਿੱਚ ਸ੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਲੱਡੂ ਵੰਡੇ ਗਏ।
ਅੱਜ ਇੱਥੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਤੇਜ ਸਿੰਘ ਝਨੇੜੀ ਅਤੇ ਇੰਦਰਜੀਤ ਸਿੰਘ ਤੂਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਭਵਾਨੀਗੜ੍ਹ ਵਿਖੇ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਵਿਚ ਅਰਦਾਸ ਕੀਤੀ ਗਈ।
ਇਸ ਉਪਰੰਤ ਪੰਜਾਬ ਪੱਲੇਦਾਰ ਮਜ਼ਦੂਰ ਦਲ ਪੰਜਾਬ ਦੇ ਵਰਕਰਾਂ ਵਿੱਚ ਤੇ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਓਪਰੇਟਰਜ ਐਸੋਸੀਏਸ਼ਨ ਭਵਾਨੀਗੜ੍ਹ ਦੇ ਸਮੂਹ ਅਪਰੇਟਰਾਂ ਨੂੰ ਲੱਡੂ ਵੰਡ ਕੇ ਜਿੱਤ ਦੀ ਖੁਸ਼ੀ ਮਨਾਈ ਗਈ। ਇਸ ਸਮੂਹ ਦੇਸ ਵਾਸੀਆਂ ਨੂੰ ਕਿਸਾਨਾਂ ਦੀ ਜਿੱਤ ਦੀਆਂ ਬਹੁਤ ਸਾਰੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਇਸ ਮੌਕੇ ਰਾਮ ਸਿੰਘ ਮੱਟਰਾਂ, ਨਿਹਾਲ ਨੰਦਗੜ੍ਹ, ਕੁਲਵਿੰਦਰ ਭੱਟੀਵਾਲ, ਧਨਮਿੰਦਰ ਸਿੰਘ ਭੱਟੀਵਾਲ ਖੁਰਦ, ਜਗਦੀਸ਼ ਸਿੰਘ ਬਲਿਆਲ, ਹਰਜੀਤ ਸਿੰਘ ਬੀਟਾ, ਅਜੈਬ ਸਿੰਘ ਗਹਿਲਾਂ, ਜਗਸੀਰ ਸਿੰਘ ਖੇੜੀ ਚੰਦਵਾਂ ਅਤੇ ਹਰਵਿੰਦਰ ਸਿੰਘ ਸੰਜੇ ਖੇੜੀ ਚੰਦਵਾਂ ਹਾਜ਼ਰ ਸਨ।