ਅਸ਼ੋਕ ਵਰਮਾ
ਬਠਿੰਡਾ, 13 ਜਨਵਰੀ 2021 - ਸ਼ਹੀਦ ਭਾਈ ਮਨੀ ਸਿੰਘ ਹਸਪਤਾਲ ਬਠਿੰਡਾ ਦੇ ਸਮੂਹ ਸਟਾਫ ਨੇ ਇਸ ਵਾਰ ਲੋਹੜੀ ਦੇ ਤਿਉਹਾਰ ਮੌਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਅਤੇ ਖੇਤੀ ਕਾਨੂੰਨ ਗੈਰਸੰਵਿਧਾਨਕ ਕਰਾਰ ਦਿੱਤੇ। ਇਸ ਮੌਕੇ ਤੇ ਕਿਸਾਨ ਸੰਘਰਸ਼ ਵਿੱਚ ਲਗਾਤਾਰ ਸ਼ਹੀਦ ਹੋ ਰਹੇ ਯੋਧਿਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਈਸ਼ਰ ਆਏ ਦਲਿੱਦਰ ਜਾਏ ਬੋਲਦਿਆਂ ਤਿੱਲ ਸੁੱਟਣ ਦੀ ਥਾਂ ਖੇਤੀ ਕਾਨੂੰਨਾਂ ਨੂੰ ਜੜ ਤੋਂ ਪੁੱਟਣ ਦਾ ਅਹਿਦ ਲਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਗਗਨਦੀਪ ਸਿੰਘ, ਜਸਵਿੰਦਰ ਸ਼ਰਮਾ,ਜਗਦੀਪ ਸਿੰਘ ਵਿਰਕ,ਕੁਲਵਿੰਦਰ ਸਿੰਘ, ਦਰਸ਼ਨ ਸਿੰਘ, ਹਾਕਮ ਸਿੰਘ, ਮੈਡਮ ਕਮਲ ,ਕੁਲਦੀਪ ਕੌਰ, ਮੁਨੀਸ਼ ਕੁਮਾਰ, ਸੰਜੀਵ ਕੁਮਾਰ,ਜਗਜੀਤ ਸਿੰਘ, ਹਰਜੀਤ ਸਿੰਘ, ਪਰਮਜੀਤ ਸ਼ਰਮਾ,ਗੁਰਪ੍ਰੀਤ ਸਿੰਘ, ਸਤਵੰਤ ਸ਼ਰਮਾ, ਗੁਰਦੀਪ ਸਿੰਘ, ਪਰਮਜੀਤ ਕੌਰ, ਹਰਭਜਨ ਕੌਰ,ਸੁਖਦੇਵ ਕੌਰ,ਕਮਲ ਕੁਮਾਰ, ਸ਼ਿਵਪਾਲ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ,ਨਰਵਿੰਦਰ ਸਿੰਘ ਆਦਿ ਸਾਥੀ ਹਾਜਰ ਸਨ।